ਨੂਰਪੁਰ ਬੇਦੀ, 27 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਨੂਰਪੁਰ ਬੇਦੀ ਵਿਖੇ ਮੈਡਮ ਜਸਵਿੰਦਰ ਕੌਰ ਨੇ ਬਤੌਰ ਨਾਇਬ ਤਹਿਸੀਲਦਾਰ ਆਪਣੀ ਜ਼ਿੰਮੇਵਾਰੀ ਸੰਭਾਲ ਕੇ ਕੰਮਕਾਜ ਆਰੰਭ ਕਰ ਕੀਤਾ | ਜ਼ਿਕਰਯੋਗ ਹੈ ਕਿ ਉਕਤ ਅਹੁਦਾ ਖਾਲੀ ਹੋਣ ਕਾਰਨ ਆਮ ਲੋਕਾਂ ਦਾ ਮਾਲ ਵਿਭਾਗ ਨਾਲ ਸੰਬੰਧਿਤ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ | ਜਿਸ ਕਰਕੇ ਪ੍ਰਸ਼ਾਸਨ ਵਲੋਂ ਹੋਰਨਾਂ ਅਧਿਕਾਰੀਆਂ ਨੂੰ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਸੀ | ਪਰ ਅੱਜ ਮੁਕਤਸਰ ਤੋਂ ਬਦਲ ਕੇ ਆਈ ਮੈਡਮ ਜਸਵਿੰਦਰ ਕੌਰ ਨੇ ਨੂਰਪੁਰ ਬੇਦੀ ਦੀ ਬਤੌਰ ਨਾਇਬ ਤਹਿਸੀਲਦਾਰ ਆਪਣੀ ਡਿਊਟੀ ਸੰਭਾਲਦੇ ਹੀ ਦਫ਼ਤਰੀ ਕੰਮਕਾਜ ਨੂੰ ਤਰਤੀਬ 'ਚ ਲਿਆਉਣ ਦੀ ਸ਼ੁਰੂਆਤ ਕਰ ਦਿੱਤੀ | ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਨਿਪਟਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਜਦਕਿ ਵਿਭਾਗ ਨਾਲ ਜੁੜੀਆਂ ਹੋਰਨਾਂ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਬਣਾਇਆ ਜਾਵੇਗਾ | ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ |