06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ ਨੇ ਕੀਤਾ ਸਕੂਲ 'ਚ ਨਵੇਂ ਬਣੇ ਕਮਰੇ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 02-05-2026
ਨੂਰਪੁਰ ਬੇਦੀ, 1 ਮਈ (ਵਿੰਦਰਪਾਲ ਝਾਂਡੀਆਂ)-ਹਲਕਾ ਰੂਪਨਗਰ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਚੱਲ ਰਹੀ ਮੁਹਿੰਮ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡ ਸਿੰਬਲਮਾਜਰਾ (ਜੇਤੇਵਾਲ) ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਐਡੀਸ਼ਨਲ ਰੂਮ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਦੇਸ ਰਾਜ ਸੈਣੀ ਨੇ ਕਿਹਾ ਕਿ ਪਿੰਡਾਂ ਦੇ ਸਕੂਲਾਂ ਵਿਚ ਸੁਧਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਮਿਲਣ ਲਈ ਵਧੀਆ ਢਾਂਚਾ ਮਜ਼ਬੂਤ ਹੋਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਲਗਾਤਾਰ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਵਿਦਿਆਰਥੀ ਵੀ ਅੱਗੇ ਵਧ ਸਕਣ | ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸਿੱਖਿਆ ਦੇ ਵਿਕਾਸ ਲਈ ਸਿਰਫ ਸਰਕਾਰ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਭੂਮਿਕਾ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਗਾ ਵਾਤਾਵਰਣ ਮਿਲਣ ਨਾਲ ਉਹ ਹੋਰ ਉਤਸ਼ਾਹ ਨਾਲ ਪੜ੍ਹਾਈ ਕਰ ਸਕਦੇ ਹਨ ਅਤੇ ਇਹ ਉਪਰਾਲੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਕ ਹਨ |
ਸਕੂਲ ਦੇ ਅਧਿਆਪਕ ਮਾਸਟਰ ਬਲਬੀਰ ਸਿੰਘ ਅਤੇ ਮਾਸਟਰ ਬਲਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਨਵੇਂ ਕਮਰੇ ਨਾਲ ਵਿਦਿਆਰਥੀਆਂ ਦੀ ਬੈਠਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਦੂਰ ਹੋਵੇਗੀ ਅਤੇ ਪੜ੍ਹਾਈ ਦਾ ਮਾਹੌਲ ਹੋਰ ਸੁਧਰੇਗਾ | ਸਮਾਗਮ ਦੇ ਅੰਤ ਵਿਚ ਸੀ.ਐਚ.ਟੀ ਸੰਗੀਤਾ ਭੰਡਾਰੀ ਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਦਿਨੇਸ਼ ਚੱਢਾ ਅਤੇ ਦੇਸ ਰਾਜ ਸੈਣੀ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਸਰਪੰਚ ਗੁਰਮੁੱਖ ਸਿੰਘ, ਪੰਚ ਗੁਰਦੀਪ ਸਿੰਘ ਅਤੇ ਪੰਚ ਮਮਤਾ ਦੇਵੀ, ਅਨੇਕ ਸਿੰਘ ਸੰਧੂ, ਜਗਤਾਰ ਸਿੰਘ, ਕੁਲਦੀਪ ਸਿੰਘ, ਹੈੱਡ ਟੀਚਰ ਲਖਵਿੰਦਰ ਸੈਣੀ, ਜਸਵੀਰ ਕੌਰ, ਰਵਿੰਦਰ ਸਿੰਘ ਅਤੇ ਸੋਮਾ ਦੇਵੀ ਹੋਰ ਪੰਚਾਇਤੀ ਅਤੇ ਸਮਾਜਿਕ ਨੁਮਾਇੰਦੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਘਰਾਂ ਤੋਂ ਲੱਖਾਂ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਲਾਏ ਧਰਨਿਆਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ-ਕਬੀਰ ਦਾਸ, ਵਿਸ਼ਾਲ ਗੋਇਲ <br/>
Ad Position 24
No active advertisement