ਮੋਰਿੰਡਾ, 1 ਮਈ (ਤਰਲੋਚਨ ਸਿੰਘ ਕੰਗ)- ਪਿੰਡ ਓਇੰਦ ਵਿਖੇ ਨੌਜਵਾਨਾਂ ਨੂੰ ਖੇਡਾਂ ਤੇ ਸਰੀਰਕ ਮਜ਼ਬੂਤੀ ਵੱਲ ਪ੍ਰੇਰਿਤ ਕਰਨ ਲਈ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦੇ ਸਹਿਯੋਗ ਨਾਲ ਜਿੰਮ ਖੋਲਿ੍ਹਆ ਗਿਆ | ਸਰਪੰਚ ਮੇਜਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਧੁਨਿਕ ਜਿੰਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ | ਇਸ ਦੇ ਨਾਲ ਹੀ ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਮੈਂਬਰ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਨੇ ਵੀ ਇਸ ਯਤਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਸਾਨੂੰ ਮਿਲ ਜੁਲ ਕੇ ਉਪਰਾਲੇ ਕਰਨੇ ਚਾਹੀਦੇ ਹਨ | ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਮਜ਼ਬੂਤੀ ਲਈ ਜਿੰਮ-ਕਸਰਤ ਬਹੁਤ ਜ਼ਰੂਰੀ ਹੈ |