05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸੰਪ੍ਰਦਾਵਾਂ ਨੇ ਸੰਗਤਾਂ ਲਈ ਲਗਾਏ ਲੰਗਰ

Ad Position 21
No active advertisement
ਅਜੀਤ ਡੈਸਕ 02-05-2026
ਕੀਰਤਪੁਰ ਸਾਹਿਬ, 1 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਸੰਬੰਧੀ ਸਮਾਗਮਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਖ-ਵੱਖ ਸੰਪ੍ਰਦਾਵਾਂ ਤੇ ਜਥੇਬੰਦੀਆਂ ਵਲੋਂ ਸੰਗਤਾਂ ਲਈ ਵੱਡੇ ਪੱਧਰ 'ਤੇ ਲੰਗਰ ਲਗਾਏ ਗਏ | ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਬਿਬਾਣਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਗੁਰਦੁਆਰਾ ਸੀਸ ਮਹਿਲ ਸਾਹਿਬ, ਲੋਹ ਲੰਗਰ ਵਾਲੇ ਬਾਬਾ ਸੁਲੱਖਣ ਸਿੰਘ ਤੇ ਬਾਬਾ ਜਰਨੈਲ ਸਿੰਘ ਅਤੇ ਬਾਬਾ ਬਚਣ ਸਿੰਘ ਦਿੱਲੀ ਵਾਲਿਆਂ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਲੰਗਰ ਲਗਾਏ ਗਏ ਸਨ | ਸੰਗਤਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵਲੋਂ ਵੀ ਵੱਖ-ਵੱਖ ਪਕਵਾਨਾਂ ਦੇ ਲੰਗਰ ਅਤੇ ਸ਼ਬੀਲਾਂ ਰਾਹੀਂ ਸੰਗਤਾਂ ਦੀ ਸੇਵਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਢੇਲਾਬੜ 'ਚ ਜੰਗਲੀ ਤੇਂਦੂਏ ਦੇ ਹਮਲੇ ਮਗਰੋਂ ਦੋ ਪਾਲਤੂ ਕੁੱਤਿਆਂ 'ਚੋਂ ਇੱਕ ਦੀ ਮੌਤ, ਵਸਨੀਕਾਂ 'ਚ ਦਹਿਸ਼ਤ ਦਾ ਮਾਹੌਲ... ਅਗਲੀ ਖ਼ਬਰ ਪਿ੍ੰਸੀਪਲ ਇੰਦਰਜੀਤ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਕਰਵਾਇਆ <br/>
Ad Position 24
No active advertisement