03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗ਼ਲਤ ਪਾਸੇ ਤੋਂ ਆ ਰਹੀ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 02-05-2026
ਜ਼ੀਰਕਪੁਰ, 1 ਮਈ (ਮਨਿੰਦਰ ਸਿੰਘ)- ਜ਼ੀਰਕਪੁਰ 'ਚ ਗਲਤ ਪਾਸੇ ਤੋਂ ਆ ਰਹੀ ਇਕ ਕਾਰ ਨੇ ਐਕਟਿਵਾ ਸਵਾਰ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਇਸ ਦੌਰਾਨ ਉਸ ਨੂੰ ਬਚਾਉਣ ਆਏ ਇਕ ਟਰੈਕਟਰ ਚਾਲਕ 'ਤੇ ਵੀ ਕਾਰ ਸਵਾਰ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਤੇ ਉਸ ਦੇ ਟਰੈਕਟਰ ਦੀ ਡਿੱਗੀ ਵਿਚ ਪਏ 48 ਹਜ਼ਾਰ ਰੁਪਏ ਵੀ ਲੁੱਟ ਲਏ | ਪੁਲਿਸ ਨੇ ਮੁਲਜ਼ਮ ਡਰਾਈਵਰ ਤੇ ਉਸ ਦੇ ਅਣਪਛਾਤੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮਾਂ ਦੀ ਪਛਾਣ ਅਜੇ ਵਾਸੀ ਅਬੋਹਰ ਤੇ ਉਸ ਦੇ ਸਾਥੀਆਂ ਦੇ ਰੂਪ 'ਚ ਹੋਈ ਹੈ | ਕਮਲ ਸਿੰਘ ਰਾਵਤ ਵਾਸੀ ਸ਼ਿਵਾ ਇਨਕਲੇਵ ਨੇ ਕਿਹਾ ਕਿ 27 ਮਾਰਚ ਦੀ ਰਾਤ ਕਰੀਬ 1 ਵਜੇ ਉਸ ਦਾ ਪੁੱਤਰ ਅਰਵਿੰਦ ਸਿੰਘ ਰਾਵਤ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਮੁਹਾਲੀ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਜਿਸ ਮਗਰੋਂ ਜ਼ਖਮੀ ਨੂੰ ਢਕੌਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੋਂ ਉਸ ਨੂੰ ਸੈਕਟਰ 32 ਦੇ ਹਸਪਤਾਲ ਤੇ ਫਿਰ ਸੈਕਟਰ 33 ਦੇ ਇਕ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ | ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਮਜ਼ਦੂਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ : ਬੰਨੀ ਕੰਗ ਅਗਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਨੇ 158 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਸੌਂਪੇ ਦਸਤਾਵੇਜ਼ <br/>
Ad Position 24
No active advertisement