03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕਾਂਗਰਸ ਸਰਕਾਰ ਆਉਣ 'ਤੇ ਮਜ਼ਦੂਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ : ਬੰਨੀ ਕੰਗ

Ad Position 21
No active advertisement
ਅਜੀਤ ਡੈਸਕ 02-05-2026
ਖਰੜ, 1 ਮਈ (ਜੰਡਪੁਰੀ)- ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਮਜ਼ਦੂਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖਰੜ ਵਿਖੇ ਵੱਖ-ਵੱਖ ਸੰਸਥਾਵਾਂ ਵਲੋਂ 'ਮਈ ਦਿਵਸ' ਸੰਬੰਧੀ ਕਰਵਾਏ ਗਏ ਪ੍ਰੋਗਰਾਮਾਂ 'ਚ ਹਾਜ਼ਰੀ ਭਰਨ ਮੌਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪਹਿਲਾਂ ਵੀ ਮਜ਼ਦੂਰਾਂ ਦੇ ਹੱਕਾਂ ਪ੍ਰਤੀ ਆਪਣਾ ਇਖ਼ਲਾਕੀ ਫ਼ਰਜ਼ ਨਿਭਾਇਆ ਗਿਆ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਉਨ੍ਹਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਜਾਣਗੇ | ਉਨ੍ਹਾਂ ਸਮੁੱਚੇ ਮਜ਼ਦੂਰ ਵਰਗ ਨੂੰ ਜਿੱਥੇ ਮਈ ਦਿਵਸ ਦੀ ਵਧਾਈ ਦਿੱਤੀ ਉਥੇ ਹੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਮੰਡੀ 'ਚੋਂ ਕਣਕ ਦੀ ਲਿਫ਼ਟਿੰਗ ਨਾ ਹੋਣ ਲਈ ਆੜ੍ਹਤੀਆਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ : ਗੋਲਡੀ <br/> ਅਗਲੀ ਖ਼ਬਰ ਗ਼ਲਤ ਪਾਸੇ ਤੋਂ ਆ ਰਹੀ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ
Ad Position 24
No active advertisement