02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬੇਹੱਦ ਮਾਣ ਤੇ ਖ਼ੁਸ਼ੀ ਵਾਲਾ ਪਲ ਰਿਹਾ : ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 02-05-2026
ਖਰੜ, 1 ਮਈ (ਜੰਡਪੁਰੀ)- ਬੀਤੇ ਦਿਨੀਂ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲਾ ਪਲ ਰਿਹਾ | ਕਾਂਗੜਾ ਵਿਖੇ ਚੱਲ ਰਹੇ ਸੰਗਠਨ ਸਿਰਜਣ ਅਭਿਆਨ ਦੇ ਸਮਾਪਤੀ ਸਮਾਗਮ ਵਿਚ ਰਾਹੁਲ ਗਾਂਧੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਹਮੇਸ਼ਾ ਦੀ ਤਰ੍ਹਾਂ ਆਪਣੀ ਸਾਦਗੀ ਤੇ ਨਿਮਰਤਾ ਨਾਲ ਲੋਕ-ਨਾਇਕ ਹੋਣ ਦਾ ਸਬੂਤ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸਾਦਗੀ, ਦੂਰਦਰਸ਼ੀ ਸੋਚ ਤੇ ਲੋਕਾਂ ਪ੍ਰਤੀ ਸਮਰਪਣ ਹਰੇਕ ਕਾਂਗਰਸੀ ਆਗੂ ਤੇ ਵਰਕਰ ਨੂੰ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਕਾਂਗੜਾ ਵਿਖੇ ਜਾਰੀ ਟ੍ਰੇਨਿੰਗ ਕੈਂਪ ਦੌਰਾਨ ਹਾਜ਼ਰ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੇ ਪਰਿਵਾਰਾਂ ਨਾਲ ਰਾਹੁਲ ਗਾਂਧੀ ਨੇ ਬੜੀ ਸੰਜ਼ੀਦਗੀ ਨਾਲ ਮੁਲਾਕਾਤ ਕੀਤੀ ਤੇ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਚਰਚਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਕਲਾਂ ਵਿਖੇ ਨਵੇਂ ਕਮਰੇ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਲੇਬਰ ਚੌਕ ਖਰੜ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਮਨਾਇਆ 'ਵਿਸ਼ਵ ਮਜ਼ਦੂਰ ਦਿਵਸ' <br/>
Ad Position 24
No active advertisement