05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਔੜ/ਝਿੰਗੜਾਂ, 2 ਮਈ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐਸ. ਈ. ਝਿੰਗੜਾਂ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਕ ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਕਰੀਬ 8 ਦੇਸ਼ਾਂ ਵਿਚ ਇਸ ਦਿਨ ਫੈਕਟਰੀਆਂ ਵਿਚ ਰਾਸ਼ਟਰੀ ਛੁੱਟੀ ਹੁੰਦੀ ਹੈ | ਇਹ ਦਿਨ ਮਜ਼ਦੂਰਾਂ ਦੀ ਮਿਹਨਤ ਦੇ ਸਨਮਾਨ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ ਤੇ ਨਾਲ ਹੀ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਬਾਰੇ ਵਿਸਥਾਰ ਸਾਹਿਤ ਆਪਣੇ ਵਿਚਾਰ ਸਾਂਝੇ ਕੀਤੇ | ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਜ਼ਦੂਰਾਂ ਤੋਂ ਪਹਿਲੇ ਸਮੇਂ ਵਿਚ 10 ਤੋਂ 16 ਘੰਟੇ ਕੰਮ ਲਿਆ ਜਾਂਦਾ ਸੀ ਇਸ ਕਾਰਨ ਵਿਦਰੋਹ ਕੀਤਾ ਗਿਆ | ਅਧਿਆਪਕਾ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਵਿਚ ਪਹਿਲੀ ਵਾਰ ਮਜ਼ਦੂਰ ਦਿਵਸ 1923 ਈਸਵੀ ਨੂੰ ਮਦਰਾਸ ਵਿਚ ਮਨਾਇਆ ਗਿਆ | ਵਿਦਿਆਰਥੀਆਂ ਨੇ ਅਧਿਆਪਕਾਂ, ਹੈਲਪਰਾਂ ਤੇ ਡਰਾਈਵਰਾਂ ਨੂੰ ਕਾਰਡ ਬਣਾ ਕੇ ਦਿੱਤੇ | ਇਸ ਮੌਕੇ ਜਸਕਰਨ ਸਿੰਘ, ਇਕਬਾਲ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਨਰਿੰਦਰ ਪਾਲ ਸਿੰਘ, ਅਜੇ ਸ਼ਰਮਾ, ਕਰਨਜੀਤ, ਕਮਲਜੀਤ ਕੌਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਗਗਨਦੀਪ ਕੌਰ, ਨਰਿੰਦਰ ਕੌਰ ਆਦਿ ਤੋਂ ਇਲਾਵਾ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੰਗਾ ਨੇ ਬਾਬਾ ਗੋਲਾ ਸਕੂਲ ਵਿਖੇ ਹੈਂਡ ਵਾਸ਼ ਸਟੇਸ਼ਨ ਲਗਾਇਆ ਅਗਲੀ ਖ਼ਬਰ ਕੈਂਪ 'ਚ ਡਾਕਟਰਾਂ ਦੀ ਟੀਮ ਨੇ 100 ਯੂਨਿਟ ਖੂਨ ਕੀਤਾ ਇਕੱਤਰ <br/>
Ad Position 24