ਨੰਗਲ, 2 ਮਈ (ਗੁਰਪ੍ਰੀਤ ਸਿੰਘ ਗਰੇਵਾਲ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਡਬਲ ਈ. ਬਲਾਕ 'ਚ ਕਰਵਾਏ ਗਏ ਇਕ ਸਮਾਗਮ ਦੌਰਾਨ ਕੁਮਾਰੀ ਜਾਨਵੀ ਨੂੰ ਸਨਮਾਨਿਤ ਕੀਤਾ ਗਿਆ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਜਾਨਵੀ ਨੇ ਅੱਠਵੀਂ ਦੇ ਬੋਰਡ ਇਮਤਿਹਾਨ 'ਚ 82% ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੀ ਟੀਚਰ ਰੇਨੂੰ ਕੌਸ਼ਲ ਸਟੇਟ ਐਵਾਰਡੀ ਨੇ ਦੱਸਿਆ ਕਿ ਇਹ ਹੋਣਹਾਰ ਵਿਦਿਆਰਥਣ ਨੇ ਪੰਜਵੀਂ ਤੱਕ ਸਰਕਾਰੀ ਪ੍ਰਾ. ਸਕੂਲ ਡਬਲ ਈ. ਬਲਾਕ 'ਚ ਹੀ ਸਿੱਖਿਆ ਗ੍ਰਹਿਣ ਕੀਤੀ ਹੈ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਡਾਕਟਰ ਨਿਰਮਲ ਗੌਤਮ ਪਤਨੀ ਡਾਕਟਰ ਸੰਜੀਵ ਗੌਤਮ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਯੂਨੀਵਰਸਿਟੀ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲ ਮੁਖੀ ਅਜੈ ਕੁਮਾਰ, ਮੈਡਮ ਰੇਖਾ ਸ਼ਰਮਾ, ਡਾ. ਗੁਲਜੀਤ ਸਿੰਘ ਚੱਠਾ ਆਦਿ ਹਾਜ਼ਰ ਸਨ |