08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਖਵਾਸਪੁਰਾ ਨੇੜੇ ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ, ਲੜਕੀ ਗੰਭੀਰ ਜ਼ਖ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਰੂਪਨਗਰ, 2 ਮਈ (ਸਤਨਾਮ ਸਿੰਘ ਸੱਤੀ)-ਰੋਪੜ ਨੇੜਲੇ ਪਿੰਡ ਖਵਾਸਪੁਰਾ ਕੋਲ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ | ਪ੍ਰਤੱਖ ਦਰਸ਼ੀਆਂ ਅਨੁਸਾਰ ਤੇਜ਼ ਰਫ਼ਤਾਰ ਟਰੱਕ ਤੇ ਮੋਟਰਸਾਈਕਲ ਵਿਚਕਾਰ ਟੱਕਰ ਇੱਨੀ ਜ਼ੋਰਦਾਰ ਸੀ ਕਿ ਟਰੱਕ ਚਾਲਕ ਨੌਜਵਾਨ ਨੂੰ ਲਗਭਗ 200 ਮੀਟਰ ਤੱਕ ਘਸੀਟਦਾ ਲੈ ਗਿਆ, ਜਿਸ ਨਾਲ ਉਸਦੀ ਦਰਦਨਾਕ ਮੌਤ ਹੋ ਗਈ | ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਤੇ ਪੁਲਿਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ | ਮਿ੍ਤਕ ਦੀ ਪਹਿਚਾਣ ਹਰਿੰਦਰ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਬਨੋਮਾਜਰਾ (ਸਰਹਿੰਦ) ਵਜੋਂ ਹੋਈ ਹੈ ਜਦਕਿ ਜ਼ਖਮੀ ਲੜਕੀ ਦੀ ਪਹਿਚਾਣ ਰੇਖਾ ਪੁੱਤਰੀ ਭਵਾਨੀ ਦਾਸ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ | ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਰੋਪੜ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਜਾਣਕਾਰੀ ਮੁਤਾਬਕ ਹਰਿੰਦਰ ਸਿੰਘ ਆਪਣੇ ਸਾਥੀਆਂ ਨਾਲ ਮੋਟਰਸਾਈਕਲਾਂ 'ਤੇ ਸਰਹਿੰਦ ਤੋਂ ਮਾਤਾ ਨੈਣਾ ਦੇਵੀ ਦੇ ਦਰਸ਼ਨ ਲਈ ਜਾ ਰਹੇ ਸਨ | ਖਵਾਸਪੁਰਾ ਕੋਲ ਪਹੁੰਚਣ 'ਤੇ ਉਨ੍ਹਾਂ ਦੀ ਮੋਟਰਸਾਈਕਲ ਟਰੱਕ ਨਾਲ ਟਕਰਾ ਗਈ ਤੇ ਇਹ ਭਿਆਨਕ ਹਾਦਸਾ ਵਾਪਰਿਆ | ਜਾਂਚ ਅਧਿਕਾਰੀ ਐਸ.ਆਈ. ਧਰਮਪਾਲ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਜ਼ਖਮੀ ਦਾ ਇਲਾਜ ਜਾਰੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਲਾਕੇ ਵਿਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਦੇ ਨੇੜੇ ਘਰ 'ਚ ਚੋਰੀ, ਗਹਿਣੇ ਤੇ ਨਕਦੀ ਲੈ ਕੇ ਫ਼ਰਾਰ ਹੋਏ ਚੋਰ <br/> ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸਕੂਲ ਦਾ ਸਮਾਂ ਬਦਲਣ ਦੀ ਮੰਗ
Ad Position 24