08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਇਰਵਿੰਗਜ਼ ਪਾਰਕ ਸਮਾਰਟ ਸਕੂਲ ਮੋਰਿੰਡਾ ਵਲੋਂ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 03-05-2026
ਮੋਰਿੰਡਾ, 2 ਮਈ (ਪਿ੍ਤਪਾਲ ਸਿੰਘ)- ਇਰਵਿੰਗਜ਼ ਪਾਰਕ ਸਮਾਰਟ ਸਕੂਲ ਮੋਰਿੰਡਾ ਵਲੋਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਨਰਸਰੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਸਕੂਲ ਦੇ ਡਾਇਰੈਕਟਰ ਅਤੁਲ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਬਣਾਉਣਾ ਸੀ ਤਾਂ ਜੋ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਹੋ ਸਕੇ | ਮਾਪਿਆਂ ਨੂੰ ਪੜ੍ਹਾਈ ਦੇ ਤਰੀਕਿਆਂ, ਕੋ-ਕਰਿਕੁਲਰ ਗਤੀਵਿਧੀਆਂ ਤੇ ਹੁਨਰ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਦੇ ਸਮੁੱਚੇ ਵਿਕਾਸ ਵਿਚ ਮਾਪਿਆਂ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ ਗਿਆ | ਪ੍ਰੋਗਰਾਮ ਨੂੰ ਨਿਰਧਾਰਿਤ ਸਮੇਂ ਅਨੁਸਾਰ ਸੁਚਾਰੂ ਢੰਗ ਨਾਲ ਕਰਵਾਇਆ ਗਿਆ | ਪਿ੍ੰਸੀਪਲ ਨੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਰਦੇਵ ਸਿੰਘ ਕਾਹਮਾ ਵਲੋਂ ਖ਼ਾਲਸਾ ਕਾਲਜ ਨੂੰ 2 ਲੱਖ ਦੀ ਰਾਸ਼ੀ ਦਾ ਚੈੱਕ ਭੇਟ ਅਗਲੀ ਖ਼ਬਰ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਨੇ ਮੋੜਾ ਟੋਲ ਪਲਾਜ਼ਾ ਕਰਵਾਇਆ ਮੁਫ਼ਤ
Ad Position 24