ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ
ਅਜੀਤ ਡੈਸਕ
03-05-2026
ਸ੍ਰੀ ਚਮਕੌਰ ਸਾਹਿਬ, 2 ਮਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਬੁਲੰਦ ਪੈੱ੍ਰਸ ਕੱਬ ਵਲੋਂ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਨੇ ਸ਼ਮਾ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਬਾਬਾ ਸੁਖਪਾਲ ਸਿੰਘ ਭੈਰੋਮਾਜਰੇ ਵਾਲੇ, ਪਿ੍ੰਸੀਪਲ ਡਾ: ਬਲਜੀਤ ਸਿੰਘ, ਡਾ:ਰਾਜਪਾਲ ਸਿੰਘ ਚੌਧਰੀ, ਆਲ ਇੰਡੀਆ ਮੀਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਵਿਪਨ ਸ਼ਰਮਾ, ਸੀਨੀਅਰ ਪੱਤਰਕਾਰ ਹਰਤੇਜ ਸਿੰਘ ਤੇਜੀ ਮੁੱਲਾਪੁਰ ਮੋਹਾਲੀ, ਅਰੁਣ ਪਾਠਕ ਪ੍ਰਧਾਨ ਪੈੱ੍ਰਸ ਕਲੱਬ ਬੱਸੀ ਪਠਾਣਾ, ਅਜੇ ਮਲਹੋਤਰਾ ਪ੍ਰਧਾਨ ਪ੍ਰੈੱਸ ਕਲੱਬ ਫ਼ਤਿਹਗੜ੍ਹ ਸਾਹਿਬ, ਪਿ੍ੰਸੀਪਲ ਮਨਜਿੰਦਰ ਸਿੰਘ ਵੀ ਮੌਜੂਦ ਸਨ | ਇਸ ਮੌਕੇ ਸ. ਭੁੱਲਰ ਨੇ ਬੁਲੰਦ ਪ੍ਰੈੱਸ ਕਲੱਬ ਸ੍ਰੀ ਚਮਕੌਰ ਸਾਹਿਬ ਨੂੰ ਇਹ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਤੇ ਚਿੱਤਰਕਲਾ ਮੁਕਾਬਲੇ ਵੀ ਕਰਵਾਏ ਗਏ | ਡਾਕਟਰ ਅੰਮਿ੍ਤਾ ਸੇਖੋਂ ਅਤੇ ਅਮਨਪ੍ਰੀਤ ਕੌਰ ਨੇ ਬਤੌਰ ਜੱਜ ਦੀ ਭੂਮਿਕਾ ਅਦਾ ਕੀਤੀ | ਕਲੱਬ ਪ੍ਰਧਾਨ ਸਰਦਾਰ ਅਮਰਜੀਤ ਸਿੰਘ ਕਲਸੀ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਿਕਰਮਜੀਤ ਸਿੰਘ ਮਾਨ, ਡਾ: ਜਸਵਿੰਦਰ ਸਿੰਘ, ਡਾ:ਸੁਦੇਸ਼ ਸ਼ਰਮਾ, ਪੱਤਰਕਾਰ ਕੁਲਦੀਪ ਸਿੰਘ ਉਇੰਦ, ਰਜਿੰਦਰ, ਅਸ਼ੋਕ ਕੁਮਾਰ ਚੇਤਲ, ਸੁਨੀਲ ਕੁਮਾਰ, ਜਤਨ ਸ਼ਰਮਾ, ਹਰਿੰਦਰ ਸਿੰਘ, ਮੋਹਿੰਦਰ ਕੁਮਾਰ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ |