13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਵਿਧਾਇਕ ਚੱਢਾ ਵਲੋਂ ਪਿੰਡ ਚਹਿੜਮਜਾਰਾ ਲਈ 13 ਲੱਖ ਰੁਪਏ ਦੀ ਗ੍ਰਾਂਟ ਜਾਰੀ <br/>

Ad Position 21
No active advertisement
ਅਜੀਤ ਡੈਸਕ 04-05-2026
ਨੂਰਪੁਰ ਬੇਦੀ, 3 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਨਵੇਂ ਪ੍ਰੋਜੈਕਟਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਸਿਲਸਿਲਾ ਜਾਰੀ ਹੈ | ਇਸੇ ਤਹਿਤ ਵਿਧਾਇਕ ਚੱਢਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀ ਤੇ ਸੰਮਤੀ ਮੈਂਬਰ ਸਤਨਾਮ ਨਾਗਰਾ ਵਲੋਂ ਪਿੰਡ ਚਹਿੜਮਜਾਰਾ ਵਿਖੇ 13 ਲੱਖ ਰੁਪਏ ਦੀ ਗ੍ਰਾਂਟ ਦਾ ਅਧਿਕਾਰਤ ਪੱਤਰ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ | ਆਗੂਆਂ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ 'ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਨੇ ਨਾ ਸਿਰਫ਼ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਹੈ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਵੀ ਕੀਤਾ ਜਾ ਰਿਹਾ ਹੈ | ਪਿੰਡ ਵਾਸੀਆਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਪਾਲ ਪੰਚ, ਸ਼ਿੰਗਾਰਾ ਸਿੰਘ ਪੰਚ, ਬਲਕਾਰ ਸਿੰਘ ਪੰਚ, ਸਾਧਾ ਸਿੰਘ ਬਲਵੀਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਸਾਬਕਾ ਸਰਪੰਚ, ਪਾਲ ਸਿੰਘ ਫ਼ੌਜੀ, ਧਰਮ ਸਿੰਘ ਫ਼ੌਜੀ, ਬਾਦਲ ਸਿੰਘ ਫ਼ੌਜੀ, ਬੱਬੂ ਪ੍ਰਧਾਨ, ਅਸ਼ਵਨੀ, ਕੇਸਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਨਵਦੀਪ ਸਿੰਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਝਾਂਡੀਆਂ ਕਲਾਂ ਵਿਖੇ ਬਸਤੀ ਕਸਾਣਾ ਦੇ ਫੁੱਟਬਾਲ ਟੂਰਨਾਮੈਂਟ ਦੌਰਾਨ ਪੰਜਾਬ ਪ੍ਰਧਾਨ ਕਮਲ ਚੌਹਾਨ ਨੇ ਵਿਸ਼ੇਸ਼ ਤੌਰ 'ਤੇ ਕ...
Ad Position 24