ਰੂਪਨਗਰ, 4 ਮਈ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ 4 ਮਈ ਤੋਂ 10 ਮਈ ਤੱਕ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਤਹਿਤ ਦਫ਼ਤਰ ਸਿਵਲ ਸਰਜਨ ਰੋਪੜ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਫਾਇਰ ਸੇਫ਼ਟੀ ਸੰਬੰਧੀ ਸਹੁੰ ਚੁੱਕੀ ਗਈ | ਇਸ ਦੌਰਾਨ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਸਮੂਹ ਸਟਾਫ਼ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਸਹੁੰ ਚੁਕਵਾਈ ਗਈ | ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਗ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ, ਸਾਵਧਾਨ ਰਹਿਣ ਤੇ ਐਮਰਜੈਂਸੀ ਸਥਿਤੀਆਂ ਵਿਚ ਜ਼ਿੰਮੇਵਾਰੀ ਨਾਲ ਕਾਰਵਾਈ ਕਰਨ ਦੀ ਸਹੁੰ ਚੁੱਕੀ | ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਅੱਗ ਤੋਂ ਬਚਾਅ ਲਈ ਸਾਵਧਾਨੀ ਅਤੇ ਤਿਆਰੀ ਬਹੁਤ ਜ਼ਰੂਰੀ ਹੈ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਸਿੰਘ, ਏ.ਐਮ.ਓ. ਦਿਲਬਾਗ ਸਿੰਘ ਅਤੇ ਹੋਰ ਹਾਜ਼ਰ ਸਨ |