08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਸ੍ਰੀ ਚਮਕੌਰ ਸਾਹਿਬ 'ਚ ਮੀਟਿੰਗ

Ad Position 21
No active advertisement
ਭਾਜਪਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਦੀ ਤਸਵੀਰ | ਤਸਵੀਰ ਜਗਮੋਹਣ ਸਿੰਘ ਨਾਰੰਗ <br/> 05-05-2026
ਸ੍ਰੀ ਚਮਕੌਰ ਸਾਹਿਬ, 4 ਮਈ (ਜਗਮੋਹਣ ਸਿੰਘ ਨਾਰੰਗ)- ਭਾਰਤੀ ਜਨਤਾ ਪਾਰਟੀ ਸ੍ਰੀ ਚਮਕੌਰ ਸਾਹਿਬ ਵਲੋਂ ਅਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਇੱਕ ਮੀਟਿੰਗ ਭਾਜਪਾ ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾਂ (ਰਿਟਾ: ਆਮਦਨ ਕਰ ਅਧਿਕਾਰੀ) ਦੀ ਅਗਵਾਈ ਹੇਠ ਹੋਈ | ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਵਾਈਸ ਚੇਅਰਮੈਨ ਰਾਕੇਸ਼ ਕੁਮਾਰ ਸਹਿਦੇਵ ਨੇ ਦੱਸਿਆ ਕਿ ਹਾਈਕਮਾਨ ਦੇ ਆਦੇਸ਼ਾਂ ਤੇ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਵਾਰਡਾਂ ਤੋਂ ਪਾਰਟੀ ਦੇ ਚੋਣ ਨਿਸ਼ਾਨ ਤੋਂ ਚੋਣਾਂ ਲੜਨ ਸਬੰਧੀ ਤਿਆਰੀਆਂ ਲਈ ਰੱਖੀ ਇਸ ਮੀਟਿੰਗ 'ਚ ਵੱਡੀ ਗਿਣਤੀ ਵਿਚ ਭਾਜਪਾ ਆਗੂ/ਵਰਕਰ ਹਾਜ਼ਰ ਹੋਏ ਜਿਨ੍ਹਾਂ ਪਾਰਟੀ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਉਹ ਪੂਰੀ ਗੰਭੀਰਤਾ ਨਾਲ ਲੈਣਗੇ ਤੇ ਜਿੱਤ ਹਾਸਲ ਕਰਨਗੇ | ਇਸ ਮੌਕੇ ਸ੍ਰੀ ਸੈਂਪਲਾਂ ਨੇ ਬੰਗਾਲ ਵਿਚ ਮਿਲੀ ਵੱਡੀ ਜਿੱਤ ਲਈ ਸਮੂਹ ਭਾਜਪਾ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਉਮੀਦਵਾਰ ਐਲਾਨੇ ਜਾਣਗੇ, ਉਨ੍ਹਾਂ ਸੰਭਾਵੀ ਉਮੀਦਵਾਰਾਂ ਨੂੰ ਆਪੋ ਆਪਣੇ ਵਾਰਡ 'ਚ ਸਰਗਰਮ ਹੋਣ ਦੀ ਅਪੀਲ ਵੀ ਕੀਤੀ |
ਇਸ ਮੌਕੇ ਸ੍ਰੀ ਸੈਂਪਲਾਂ ਤੋਂ ਇਲਾਵਾ ਪ੍ਰੋ: ਆਰ.ਸੀ. ਢੰਡ, ਸਰਾਕੇਸ਼ ਕੁਮਾਰ ਸਹਿਦੇਵ, ਡਾ: ਜਤਿੰਦਰਪਾਲ ਸਿੰਘ ਨੰਨੂਆਂ ਮੀਤ ਪ੍ਰਧਾਨ ਜ਼ਿਲ੍ਹਾ ਰੂਪਨਗਰ, ਗੁਰਪ੍ਰੀਤ ਸਿੰਘ ਭੂਰੜੇ ਮੀਤ ਪ੍ਰਧਾਨ ਐੱਸ.ਸੀ. ਮੋਰਚਾ ਜ਼ਿਲ੍ਹਾ ਰੂਪਨਗਰ, ਗਗਨਦੀਪ ਸ਼ਰਮਾ, ਵਿਜੇ ਮੋਹਨ ਵਰਮਾ, ਰਾਮ ਨਾਥ ਰਾਣਾ, ਮਹੇਸ਼ ਸ਼ਰਮਾ, ਅਵਤਾਰ ਸਿੰਘ ਰਾਏਪੁਰ, ਸੁਰੇਸ਼ ਸਿੰਘ ਕਟਾਰੀਆ, ਚਿਰਨਜੀਵ ਗੁਪਤਾ ਸਾਬਕਾ ਮੰਡਲ ਪ੍ਰਧਾਨ, ਰਾਜਿੰਦਰ ਸਿੰਘ ਲਾਡੀ, ਅਮਨਦੀਪ ਸਿੰਘ ਹੈਪੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਕਰੀਮਪੁਰੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਤਨਾਮ ਸਿੰਘ ਸੱਤੀ ਨਾਲ ਦੁੱਖ ਦਾ ਪ੍ਰਗਟਾਵਾ <b... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਸਲ ਖੇੜੀ ਸਲਾਬਤਪੁਰ ਦੀ ਮੀਟਿੰਗ <br/>
Ad Position 24