08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਪਲੇਠੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-05-2026
ਲਾਲੜੂ, 4 ਮਈ (ਰਾਜਬੀਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਪਲੇਠੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਦੀ ਅਗਵਾਈ ਹੇਠ ਪਿੰਡ ਦੱਪਰ ਵਿਖੇ ਹੋਈ, ਜਿਸ 'ਚ ਦੋਵੇਂ ਪਾਰਟੀਆਂ ਦੇ ਗੱਠਜੋੜ ਦੇ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਗੱਠਜੋੜ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੀ ਗੱਲ ਕਰਦਾ ਹੈ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦਾ ਸੱਦਾ ਵੀ ਦਿੰਦਾ ਹੈ | ਉਨ੍ਹਾਂ ਕਿਹਾ ਕਿ ਗੱਠਜੋੜ ਦਾ ਮੁੱਖ ਏਜੰਡਾ ਪੰਜਾਬ ਦੇ ਪਾਣੀਆਂ ਦਾ ਮਸਲਾ, ਚੰਡੀਗੜ੍ਹ ਦਾ ਮਸਲਾ ਤੇ ਬੰਦੀ ਸਿੰਘਾ ਦੀ ਰਿਹਾਈ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਹੈ | ਇਆਲੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਪੰਜਾਬੀਆਂ ਨੇ 90 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਪਰ ਸਰਕਾਰਾਂ ਦੀ ਮਾੜੀ ਸੋਚ ਸਦਕਾ ਅੱਜ ਪੰਜਾਬੀਆਂ ਨੂੰ ਹੀ ਕੁਰਬਾਨੀਆਂ ਦੇਣ ਦੇ ਇਨਾਮ ਵਜੋਂ ਐਨ. ਐਸ. ਏ. ਲਗਾ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਜੋ ਕਿਸੇ ਸਮੇਂ ਪੰਜਾਬ ਦੇ ਹਿਤਾਂ ਅਤੇ ਕੁਰਬਾਨੀਆਂ ਦੀ ਗੱਲ ਕਰਦੀ ਸੀ ਪਰ ਪਾਰਟੀ ਦੇ ਮੁਖੀਆਂ ਨੇ ਇਸ ਨੂੰ ਪਰਿਵਾਰਵਾਦ ਵਿਚ ਫਸਾ ਕੇ ਰੱਖ ਦਿੱਤਾ | ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੇ ਸਦਾ ਪੰਜਾਬ ਵਿਰੋਧੀ ਚਿਹਰਾ ਰੱਖਿਆ ਹੈ ਜਿਸ ਨੂੰ ਹਰ ਪੰਜਾਬੀ ਭਲੀ ਭਾਂਤੀ ਜਾਣਦਾ ਹੈ | ਇਆਲੀ ਨੇ ਕਿਹਾ ਕਿ 2027 ਦੀਆਂ ਚੋਣਾਂ ਪਾਰਟੀ ਲਈ ਅਹਿਮ ਹਨ ਪਰ ਉਸ ਤੋਂ ਵੀ ਵੱਧ ਅਹਿਮ ਐਸ. ਜੀ. ਪੀ. ਸੀ. ਦੀਆਂ ਚੋਣਾਂ ਹਨ, ਜਿਨ੍ਹਾਂ ਵਿਚ ਐਸ. ਜੀ. ਪੀ. ਸੀ. ਨੂੰ ਆਜ਼ਾਦ ਕਰਵਾ ਕੇ ਅਕਾਲੀ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸਵ. ਕੰਵਲਜੀਤ ਸਿੰਘ ਦੀ ਯੋਗ ਅਗਵਾਈ ਸਦਕਾ ਅਕਾਲੀ ਦਲ ਇਸ ਹਲਕੇ 'ਚ ਮਜ਼ਬੂਤ ਹੋਇਆ ਸੀ ਤੇ ਅੱਜ ਮੁੜ ਤੋਂ ਲੋੜ ਹੈ ਕਿ ਲੋਕ ਗੱਠਜੋੜ ਨਾਲ ਜੁੜਨ | ਐਸ. ਜੀ. ਪੀ. ਸੀ. ਮੈਂਬਰ ਨਿਰਮੈਲ ਸਿੰਘ ਜੌਲਾ ਨੇ ਹਰ ਨੌਜਵਾਨ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਪਾਰਟੀ ਹਰ ਪੰਜਾਬੀ ਦੀ ਆਪਣੀ ਪਾਰਟੀ ਹੈ, ਜਿਸ ਵਿਚ ਸਿੱਖਾਂ ਦੇ ਨਾਲ-ਨਾਲ ਹਰ ਹਿੰਦੂ, ਮੁਸਲਮਾਨ ਤੇ ਈਸਾਈ ਭਰਾ ਜੁੜ ਕੇ ਪੰਜਾਬ ਦੇ ਹਿਤਾਂ ਦੀ ਗੱਲ ਕਰ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ 2027 'ਚ ਭਾਜਪਾ ਪੰਜਾਬ 'ਚ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ-ਡਾ: ਸੁਭਾਸ਼ ਸ਼ਰਮਾ ਅਗਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਕਰੀਮਪੁਰੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਤਨਾਮ ਸਿੰਘ ਸੱਤੀ ਨਾਲ ਦੁੱਖ ਦਾ ਪ੍ਰਗਟਾਵਾ <b...
Ad Position 24