08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਚੱਢਾ ਵਲੋਂ ਲਾਡਲ ਪਿੰਡ 'ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 05-05-2026
ਰੂਪਨਗਰ, 4 ਮਈ (ਗੁਰਪ੍ਰੀਤ ਸਿੰਘ ਹੁੰਦਲ)- ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿਚ ਬਣੇ 'ਮੁੱਖ ਮੰਤਰੀ ਖੇਡ ਮੈਦਾਨ' ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ ਜਿਸ ਸਬੰਧੀ ਪਹਿਲੀ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿਚ ਫੁੱਟਬਾਲ ਅਤੇ ਵਾਲੀਬਾਲ ਗਰਾਊਾਡ, ਬੱਚਿਆਂ ਲਈ ਵੱਖਰਾ ਖੇਡ ਕੰਪਲੈਕਸ, ਚਾਰਦੀਵਾਰੀ, ਆਰਸੀਸੀ ਬੈਂਚਾਂ ਅਤੇ ਰਾਤ ਸਮੇਂ ਖੇਡਾਂ ਲਈ ਆਧੁਨਿਕ ਲਾਈਟਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੈਦਾਨ ਨੂੰ ਹਰਾ-ਭਰਾ ਰੱਖਣ ਲਈ ਫੁੱਲਾਂ ਤੇ ਹੋਰ ਬੂਟੇ ਲਗਾਏ ਗਏ ਹਨ, ਨਾਲ ਹੀ ਦੌੜ ਤੇ ਸੈਰ ਲਈ ਟਰੈਕ ਵੀ ਤਿਆਰ ਕੀਤਾ ਗਿਆ ਹੈ | ਖਿਡਾਰੀਆਂ ਦੀ ਸੁਵਿਧਾ ਲਈ ਸਬਮਰਸੀਬਲ ਪੰਪ ਤੇ ਪਖਾਨਿਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਰਮਿੰਦਰ ਸਿੰਘ ਬਾਲਾ, ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਯੂਥ ਪ੍ਰਧਾਨ ਚੇਤਨ ਕਾਲੀਆ, ਸਰਪੰਚ ਵਿਕਰਾਂਤ ਚੌਧਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ 'ਪੰਜਾਬ ਸੰਭਾਲੋ ਮੁਹਿੰਮ' ਨਾਲ ਜੁੜਨ ਦਾ ਸੱਦਾ <br/> ਅਗਲੀ ਖ਼ਬਰ 2027 'ਚ ਭਾਜਪਾ ਪੰਜਾਬ 'ਚ ਵੱਡੀ ਸਿਆਸੀ ਤਾਕਤ ਬਣ ਕੇ ਉਭਰੇਗੀ-ਡਾ: ਸੁਭਾਸ਼ ਸ਼ਰਮਾ
Ad Position 24