ਸ੍ਰੀ ਚਮਕੌਰ ਸਾਹਿਬ, 4 ਮਈ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪੱਛਮੀ ਬੰਗਾਲ, ਆਸਾਮ ਤੇ ਪੁਡੁਚੇਰੀ ਵਿਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਤੇ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਦੇ ਭਰੋਸੇ ਤੇ ਵਿਕਾਸ ਕੇਂਦਰਿਤ ਰਾਜਨੀਤੀ ਦੀ ਵੱਡੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਦੂਰ-ਦਰਸ਼ੀ ਸੋਚ ਤੇ ਮਜ਼ਬੂਤ ਨੀਤੀਆਂ ਕਾਰਨ ਇਹ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿਚ ਭਾਜਪਾ ਨੇ ਉਹ ਕਰ ਦਿਖਾਇਆ ਹੈ, ਜਿਸਦਾ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ | ਮੇਜਰ ਅੰਜੂ ਬਾਲਾ ਸਿੰਘ ਨੇ ਹੁਣ ਪੰਜਾਬ ਦੇ ਲੋਕ ਬਦਲਾਅ ਲਈ ਤਿਆਰ ਹਨ |