08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡਾ. ਬਾਲੀ ਨੇ ਡਿਪਟੀ ਸਪੀਕਰ ਰੋੜੀ ਨੂੰ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 05-05-2026
ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਲੰਬੇ ਸਮੇਂ ਤੋਂ ਆਪਣੀ ਰਜਿਸਟਰੇਸ਼ਨ ਦੀ ਮੰਗ ਲਈ ਸੰਘਰਸ਼ ਕਰ ਰਹੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਰਕਾਰ ਨਾਲ ਮੁੜ ਸੰਪਰਕ ਬਣਾਉਣ ਦੀ ਕੋਸ਼ਿਸ਼ਾਂ ਜਾਰੀ ਹਨ | ਬੀਤੇ ਦਿਨੀਂ ਐਸੋਸੀਏਸ਼ਨ ਦੇ ਆਗੂਆਂ ਵਲੋਂ ਸਿਹਤ ਮੰਤਰੀ, ਵਿੱਤ ਮੰਤਰੀ ਤੇ ਹੈਲਥ ਸੈਕਟਰੀ ਨਾਲ ਮੁਲਾਕਾਤ ਕਰਕੇ ਪੇਂਡੂ ਡਾਕਟਰਾਂ ਨੂੰ ਵਿਸ਼ੇਸ਼ ਟਰੇਨਿੰਗ ਦੇ ਕੇ ਰਜਿਸਟਰ ਕਰਨ ਦੀ ਮੰਗ ਰੱਖੀ ਗਈ ਸੀ ਪਰ ਅਜੇ ਤੱਕ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ | ਇਸ ਸੰਬੰਧੀ ਅੱਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ: ਰਮੇਸ਼ ਕੁਮਾਰ ਬਾਲੀ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 70 ਫ਼ੀਸਦੀ ਪੇਂਡੂ ਤੇ ਕੁੱਝ ਸ਼ਹਿਰੀ ਖੇਤਰਾਂ ਵਿਚ ਲੋਕ ਅਜੇ ਵੀ ਪੇਂਡੂ ਡਾਕਟਰਾਂ 'ਤੇ ਇਲਾਜ ਲਈ ਨਿਰਭਰ ਹਨ |
ਡਾ. ਬਾਲੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੋਕ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਦਾ ਖਰਚਾ ਨਹੀਂ ਝੱਲ ਸਕਦੇ, ਜਿਸ ਕਾਰਨ ਗਰੀਬ ਤੇ ਆਮ ਵਰਗ ਲਈ ਪੇਂਡੂ ਪ੍ਰੈਕਟੀਸ਼ਨਰਜ਼ ਹੀ ਮੁੱਖ ਸਹਾਰਾ ਬਣਦੇ ਹਨ | ਉਨ੍ਹਾਂ ਡਿਪਟੀ ਸਪੀਕਰ ਕੋਲ ਮੰਗ ਰੱਖੀ ਕਿ ਉਹ ਇਸ ਮੁੱਦੇ ਨੂੰ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚਾਉਣ ਤੇ ਪੇਂਡੂ ਡਾਕਟਰਾਂ ਨੂੰ ਕਾਨੂੰਨੀ ਦਰਜਾ ਦਿਵਾਉਣ ਵਿਚ ਮਦਦ ਕਰਨ | ਡਿਪਟੀ ਸਪੀਕਰ ਰੋੜੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾ ਕੇ ਇਸ ਮਸਲੇ ਦਾ ਪੱਕਾ ਹੱਲ

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਨਗਰ ਵਿਚ 33 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੀ ਸ਼ੁਰੂਆਤ <br/> ਅਗਲੀ ਖ਼ਬਰ 2027 'ਚ ਪੰਜਾਬ ਅੰਦਰ ਬਣੇਗੀ ਭਾਜਪਾ ਸਰਕਾਰ- ਮੇਜਰ ਅੰਜੂ ਬਾਲਾ ਸਿੰਘ
Ad Position 24