ਰੂਪਨਗਰ, 4 ਮਈ (ਗੁਰਪ੍ਰੀਤ ਸਿੰਘ ਹੁੰਦਲ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੋਪੜ ਸ਼ਹਿਰ ਦੇ ਦਸਮੇਸ਼ ਨਗਰ ਵਿਚ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਨੇ ਸਥਾਨਕ ਔਰਤਾਂ ਤੋਂ ਰੀਬਨ ਕਟਵਾ ਕੇ ਪ੍ਰੋਜੈਕਟ ਦਾ ਉਦਘਾਟਨ ਕਰਵਾਇਆ | ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਇਹ ਟਿਊਬਵੈੱਲ ਦਸਮੇਸ਼ ਨਗਰ ਦੇ ਵਾਰਡ ਨੰਬਰ 12, 13 ਤੇ 14 ਸਮੇਤ ਆਸ-ਪਾਸ ਦੇ ਇਲਾਕਿਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਇਲਾਕੇ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਕਮੀ ਨੂੰ ਮੁਕੰਮਲ ਤੌਰ 'ਤੇ ਦੂਰ ਕੀਤਾ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ 'ਚ ਹੋਰ ਵਿਕਾਸ ਪ੍ਰੋਜੈਕਟਾਂ ਰਾਹੀਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਦਸਮੇਸ਼ ਨਗਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਹੋਰ ਪਤਵੰਤੇ, ਰੈਜ਼ੀਡੈਂਸ ਵੈੱਲਫੇਅਰ ਸੀਏਸ਼ਨ ਦੇ ਮੈਂਬਰ ਹਾਜ਼ਰ ਸਨ |