08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮੁੱਖ ਮੰਤਰੀ ਵੱਲੋਂ 6 ਮਈ ਨੂੰ ਆਰੰਭ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਦਾ ਹਰਜੋਤ ਸਿੰਘ ਬੈਂਸ ਵਲੋਂ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 05-05-2026
ਸ੍ਰੀ ਅਨੰਦਪੁਰ ਸਾਹਿਬ, 4 ਮਈ (ਕਰਨੈਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 6 ਮਈ ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਕੀਤੀ ਜਾ ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਅੱਜ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਇਸ ਮੌਕੇ ਉਹ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ ਤੇ ਇਸ ਤੋਂ ਬਾਅਦ ਯਾਤਰਾ ਨੂੰ ਪੜਾਅ ਵਾਰ ਤੌਰ 'ਤੇ ਅੱਗੇ ਵਧਾਇਆ ਜਾਵੇਗਾ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮਿਲੇ ਮੌਕੇ ਦੇ ਸ਼ੁਕਰਾਨੇ ਵਜੋਂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ੁਕਰਾਨਾ ਯਾਤਰਾ ਦੀ ਸੁਚਾਰੂ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਗੁਰੂ ਰਵਿਦਾਸ ਚੌਕ, ਸ੍ਰੀ ਅਨੰਦਪੁਰ ਸਾਹਿਬ ਤੋਂ ਯਾਤਰਾ ਦੀ ਸ਼ੁਰੂਆਤ ਕਰਨਗੇ | ਯਾਤਰਾ ਦੌਰਾਨ ਸੁਰੱਖਿਆ, ਆਵਾਜਾਈ ਤੇ ਲੋਕਾਂ ਦੀ ਸੁਵਿਧਾ ਲਈ ਹਰ ਪੱਖ ਤੋਂ ਪੂਰੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਆਵੇ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪੜਾਅ ਵਾਰ ਤੌਰ 'ਤੇ ਰੂਪਨਗਰ ਤੋਂ ਹੁੰਦੀ ਹੋਈ ਪੰਜਾਬ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਤੱਕ ਪਹੁੰਚੇਗੀ | ਯਾਤਰਾ ਸ੍ਰੀ ਅੰਮਿ੍ਤਸਰ ਸਾਹਿਬ, ਦਮਦਮਾ ਸਾਹਿਬ ਸਾਬੋ ਕੀ ਤਲਵੰਡੀ, ਮਸਤੂਆਣਾ ਸਾਹਿਬ, ਦੁੱਖ ਨਿਵਾਰਨ ਸਾਹਿਬ, ਫਤਹਿਗੜ੍ਹ ਸਾਹਿਬ ਤੱਕ ਜਾਵੇਗੀ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਯਾਤਰਾ ਸੂਬੇ 'ਚ ਭਾਈਚਾਰੇ, ਨਿਮਰਤਾ ਤੇ ਸੇਵਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ, ਐਸ.ਡੀ.ਐਮ. ਸੁਖਪਾਲ ਸਿੰਘ, ਡੀ.ਐਸ.ਪੀ. ਜਸ਼ਨਦੀਪ ਸਿੰਘ, ਨਗਰ ਕੌਂਸਲ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ, ਵਪਾਰ ਮੰਡਲ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਸਰਾਏਾ ਪੱਤਣ ਤੋਂ ਕੁਲਾਰ ਰੱਤੇਵਾਲ ਸੰਤ ਭੂਰੀ ਵਾਲੇ ਮਾਰਗ ਨੂੰ ਕੀਤਾ ਲੋਕ ਅਰਪਣ ਅਗਲੀ ਖ਼ਬਰ ਦਸਮੇਸ਼ ਨਗਰ ਵਿਚ 33 ਲੱਖ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੀ ਸ਼ੁਰੂਆਤ <br/>
Ad Position 24