08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਚੱਢਾ ਨੇ ਸਰਾਏਾ ਪੱਤਣ ਤੋਂ ਕੁਲਾਰ ਰੱਤੇਵਾਲ ਸੰਤ ਭੂਰੀ ਵਾਲੇ ਮਾਰਗ ਨੂੰ ਕੀਤਾ ਲੋਕ ਅਰਪਣ

Ad Position 21
No active advertisement
ਸਰਾਏਾ ਪੱਤਣ ਤੋਂ ਕੁਲਾਰ ਰੱਤੇਵਾਲ ਸੰਤ ਭੂਰੀ ਵਾਲੇ ਮਾਰਗ ਨੂੰ ਲੋਕ ਅਰਪਣ ਕਰਦੇ ਹੋਏ ਵਿਧਾਇਕ ਚੱਢਾ | ਤਸਵੀਰ : ਰਾਜੇਸ਼ ਚੌਧਰੀ <br/> 05-05-2026
ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਸਰਾਏਾ ਪੱਤਣ ਤੋਂ ਕੁਲਾਰ-ਰੱਤੇਵਾਲ ਸੰਤ ਭੂਰੀ ਵਾਲੇ ਮਾਰਗ ਦੀ ਲਗਭਗ 15 ਕਿੱਲੋਮੀਟਰ ਲੰਬੀ ਸੜਕ ਦਾ ਨਵਿਆਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਵਿਧਾਇਕ ਚੱਢਾ ਨੇ ਇਸ ਦਾ ਉਦਘਾਟਨ ਕਰਦੇ ਹੋਏ ਲੋਕ ਅਰਪਣ ਕੀਤਾ | ਵਿਧਾਇਕ ਚੱਢਾ ਨੇ ਦੱਸਿਆ ਕਿ ਸੜਕ ਦਾ ਵੱਡਾ ਹਿੱਸਾ ਤਿਆਰ ਹੋ ਚੁੱਕਾ ਹੈ ਤੇ ਬਾਕੀ ਰਹਿੰਦਾ ਕੰਮ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਕਈ ਸੜਕਾਂ ਦਾ ਨਵੀਨੀਕਰਨ ਲੰਬੇ ਸਮੇਂ ਤੋਂ ਨਹੀਂ ਹੋਇਆ ਸੀ | ਹੁਣ ਸਰਕਾਰ ਵਲੋਂ ਯੋਜਨਾਬੱਧ ਢੰਗ ਨਾਲ ਨਾ ਕੇਵਲ ਇਨ੍ਹਾਂ ਸੜਕਾਂ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ, ਸਗੋਂ ਉਨ੍ਹਾਂ ਦੀ ਚੌੜਾਈ ਵੀ ਵਧਾਈ ਜਾ ਰਹੀ ਹੈ | ਇਸ ਦੌਰਾਨ ਜੇ ਸੜਕ ਵਿਚ ਕਿਸੇ ਵੀ ਤਰ੍ਹਾਂ ਦੀ ਖ਼ਰਾਬੀ ਆਉਂਦੀ ਹੈ ਤਾਂ ਉਸ ਦੀ ਮੁਰੰਮਤ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ | ਸਮਾਗਮ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ, ਆਮ ਆਦਮੀ ਪਾਰਟੀ ਦੇ ਆਗੂ ਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਖੋਖਰ ਦੁਬਾਰਾ ਬਣੇ ਆਰ.ਸੀ.ਐੱਫ. ਇੰਪਲਾਈਜ਼ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਜਲੰਧਰ ਦੇ ਪ੍ਰਧਾਨ <b... ਅਗਲੀ ਖ਼ਬਰ ਮੁੱਖ ਮੰਤਰੀ ਵੱਲੋਂ 6 ਮਈ ਨੂੰ ਆਰੰਭ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਦੀਆਂ ਤਿਆਰੀਆਂ ਦਾ ਹਰਜੋਤ ਸਿੰਘ ਬੈਂਸ ਵਲੋਂ ਜਾਇ...
Ad Position 24