15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀਆਂ ਵਲੋਂ ਕੀਤੀ ਮੀਟਿੰਗ ਵਿਚ 'ਆਪ' ਆਗੂਆਂ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕਰਨ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀਆਂ ਦੀ ਇੱਕ ਮੀਟਿੰਗ ਸਥਾਨਕ ਅਨਾਜ ਮੰਡੀ ਵਿਚ ਸਥਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਕਾਂਗਰਸੀ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਲੋਂ ਰਾਤ ਨੂੰ 10 ਵਜੇ ਤੋਂ ਬਾਅਦ ਨਗਰ ਕੌਸ਼ਲ ਦੇ ਦਫ਼ਤਰ ਵਿਚ ਪਾਰਟੀ ਦੀ ਸਹਿ ਤੇ ਵੋਟਰ ਸੂਚੀਆਂ ਵਿਚ ਆਪਣੇ ਚਹੇਤੇ ਵੋਟਰਾਂ ਨੂੰ ਆਪੋ ਆਪਣੇ ਵਾਰਡ ਦੀ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਛੇੜਛਾੜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਕਿਹਾ ਕਿ ਜਦੋਂ ਇਸ ਦਾ ਕਾਂਗਰਸੀ ਆਗੂਆਂ/ ਸੰਭਾਵੀ ਉਮੀਦਵਾਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਸ ਦਾ ਡਟ ਕੇ ਵਿਰੋਧ ਕੀਤਾ ਗਿਆ | ਪੀ ਏ ਗੁਰਚਰਨ ਸਿੰਘ ਮਾਣੇਮਾਜਰਾ, ਕਿਰਪਾਲ ਸਿੰਘ ਗਿੱਲ, ਤਾਰਾ ਚੰਦ ਜੰਡ ਸਾਹਿਬ, ਚੇਅਰਮੈਨ ਗੁਰਦੀਪ ਸਿੰਘ ਗੜ੍ਹੀ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਬੁਖਲਾਹਟ ਵਿਚ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਾਮ, ਦਾਮ, ਦੰਡ, ਭੇਦ ਦੀ ਨੀਤੀ ਨੂੰ ਉਜਾਗਰ ਕਰ ਰਹੀਆਂ ਹਨ | ਇਨ੍ਹਾਂ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ, ਐਸ. ਡੀ. ਐਮ. ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਬਣਦੀ ਕਾਰਵਾਈ ਦੀ ਮੰਗ ਕਰਨਗੇ | ਇਸ ਮੌਕੇ ਵਰਿੰਦਰ ਕੁਮਾਰ ਵਿੱਕੀ, ਲਾਭ ਸਿੰਘ, ਇੰਦਰਪਾਲ ਸਿੰਘ ਲਾਲੀ, ਰਾਣਾ ਹਰਿੰਦਰ ਸਿੰਘ ਸੋਢੀ, ਸੰਮਤੀ ਮੈਂਬਰ ਗੁਰਮੇਲ ਸਿੰਘ, ਰਾਹੁਲ, ਅਰਵਿੰਦਰ ਸਿੰਘ, ਮਨਪ੍ਰੀਤ ਸਿੰਘ ਯਾਨੀ, ਜਗਤਾਰ ਸਿੰਘ ਗੱਗੋਂ, ਪਵਿੱਤਰ ਸਿੰਘ ਆੜ੍ਹਤੀ, ਮਲਕੀਤ ਸਿੰਘ ਮੁੰਡੀਆਂ, ਹਰਪ੍ਰੀਤ ਸਿੰਘ ਹੈਪੀ ਮਾਣੇਮਾਜਰਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਆ ਨੋ-ਡਰੋਨ ਜ਼ੋਨ ਘੋਸ਼ਿਤ ਅਗਲੀ ਖ਼ਬਰ 'ਆਪ' ਆਗੂ ਅਵਤਾਰ ਸਿੰਘ ਫੱਲੀ ਨਿੱਕੂਵਾਲ ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਧਾਨ ਬਣੇ <br/>
Ad Position 24