15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਕੌਮਾਂਤਰੀ ਬਾਲ ਲੇਖਕ ਕਾਨਫ਼ਰੰਸ ਵਿਚ ਭਾਗ ਲਿਆ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਚਮਕੌਰ ਸਾਹਿਬ, 5 ਮਈ (ਜਗਮੋਹਣ ਸਿੰਘ ਨਾਰੰਗ)-ਫਗਵਾੜਾ ਵਿਖੇ ਹੋਈ ਬਾਲ ਸਾਹਿਤਕਾਰਾਂ ਦੀ ਦੂਜੀ ਇੱਕ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂਮਾਜਰਾ ਦੇ 6 ਵਿਦਿਆਰਥੀਆਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਗਾਇਡ ਅਧਿਆਪਕ ਅਤੇ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਪਿ੍ੰ. ਗੁਰਸ਼ਰਨ ਕੌਰ ਅਤੇ ਇੰਚਾਰਜ ਮੇਜਰ ਸਿੰਘ ਦੀ ਅਗਵਾਈ ਹੇਠ ਬਾਲ ਲੇਖਕਾਂ ਸਿਮਰਨ ਕੌਰ ਸ਼ਾਂਤਪੁਰ, ਕਿਰਨਜੀਤ ਕੌਰ ਕੋਟਲੀ, ਨਵਨੀਤ ਕੌਰ ਭੱਕੂ ਮਾਜਰਾ, ਹਰਮਨਪ੍ਰੀਤ ਕੌਰ ਕੋਟਲੀ, ਸਹਿਜਪ੍ਰੀਤ ਕੌਰ ਭੱਕੂ ਮਾਜਰਾ ਅਤੇ ਹਰਸ਼ਦੀਪ ਸਿੰਘ ਤਾਲਾਪੁਰ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਕੂਲ ਸਟਾਫ਼ ਜਸਵਿੰਦਰ ਕੌਰ, ਸੁਰਿੰਦਰ ਸਿੰਘ, ਗੁਰਕਿ੍ਪਾਲ ਸਿੰਘ, ਬਲਜੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਸਿੰਘ ਅਤੇ ਅੰਜਲੀ ਸ਼ਰਮਾ ਨੇ ਬਾਲ ਲੇਖਕਾਂ ਨੂੰ ਅਸ਼ੀਰਵਾਦ ਦੇ ਕੇ ਪ੍ਰਸੰਨਤਾ ਦਾ ਪ੍ਰਗਟਾਵਾ ਕੀਤਾ | ਫਗਵਾੜਾ ਵਿਖੇ ਹੋਈ ਇਸ ਕਾਨਫ਼ਰੰਸ ਵਿਚ ਨਵੀਂਆਂ ਕਲਮਾਂ ਨਵੀਂ ਉਡਾਣ' ਪ੍ਰੋਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ (ਪ੍ਰਧਾਨ ਵਿਸ਼ਵ ਸ਼ਾਂਤੀ ਸੰਸਥਾ, ਸੰਯੁਕਤ ਰਾਸ਼ਟਰ ਦੇ ਰਾਜਦੂਤ) ਅਤੇ ਡਾ. ਐੱਸ.ਪੀ. ਸਿੰਘ ਸਾਬਕਾ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਮੁੱਖ ਮਹਿਮਾਨ ਸਨ | ਰੂਪਨਗਰ ਜ਼ਿਲ੍ਹੇ ਵਲੋਂ ਜ਼ਿਲ੍ਹਾ ਇੰਚਾਰਜ ਗੁਰਿੰਦਰ ਸਿੰਘ ਕਲਸੀ, ਸਾਹਿਤਕਾਰਾ ਮਨਦੀਪ ਰਿੰਪੀ, ਕਲਕਾਰ ਅਤੇ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ, ਸਾਹਿਤਕਾਰਾ ਕੈਲਾਸ਼ ਠਾਕੁਰ, ਅਧਿਆਪਕਾ ਅਤੇ ਕਲਾਕਾਰਾ ਕੰਵਲਜੀਤ ਕੌਰ ਨੇ ਟੀਮ ਦੀ ਅਗਵਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਆ ਨੋ-ਡਰੋਨ ਜ਼ੋਨ ਘੋਸ਼ਿਤ
Ad Position 24