15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-05-2026
ਮੋਰਿੰਡਾ, 5 ਮਈ (ਪਿ੍ਤਪਾਲ ਸਿੰਘ)-ਡਾ. ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਮੋਰਿੰਡਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵਲੋਂ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ, ਉਨ੍ਹਾਂ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਸਰਨ ਕੌਰ ਵੀ ਮੌਜੂਦ ਸਨ | ਇਸ ਮੌਕੇ ਸਿਵਲ ਸਰਜਨ ਰੂਪਨਗਰ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਸਿੰਘ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੀਣ ਵਾਲੇ ਪਾਣੀ ਦੀ ਸਪਲਾਈ, ਪਾਣੀ ਦੇ ਸੈਪਲ ਅਤੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਕੀਤੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਕੈਂਪ ਦੌਰਾਨ ਸ਼ਹਿਰ ਵਾਸੀਆਂ ਅਤੇ 14 ਸਾਲ ਤੋਂ ਉੱਪਰ ਸਕੂਲੀ ਵਿਦਿਆਰਥੀਆਂ ਦੇ ਮੁਫਤ ਛਾਤੀ ਦੇ ਐਕਸ-ਰੇ ਅਤੇ ਟੀ.ਬੀ. ਸਕਰੀਨਿੰਗ ਕੀਤੀ ਗਈ | ਇਸ ਮੌਕੇ ਲਗਭਗ 80 ਵਿਅਕਤੀਆਂ ਦੇ ਛਾਤੀ ਦੇ ਐਕਸ-ਰੇ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀ.ਬੀ. ਦੀ ਬੀਮਾਰੀ ਸਬੰਧੀ ਸਹੀ ਜਾਣਕਾਰੀ ਦੇਣਾ, ਸਮੇਂ ਸਿਰ ਟੈੱਸਟ ਅਤੇ ਪੂਰਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਟੀ.ਬੀ. ਦੇ ਟੈਸਟ ਅਤੇ ਇਲਾਜ ਮੁਫਤ ਉਪਲਬਧ ਹੈ | ਇਸ ਮੌਕੇ 'ਤੇ ਡਾ. ਮਨਜੀਤ ਸਿੰਘ, ਮੈਡੀਕਲ ਅਫ਼ਸਰ, ਬਲਜੀਤ ਕੌਰ (ਰੇਡੀਓ ਗ੍ਰਾਫਰ), ਪਵਨਦੀਪ ਕੌਰ (ਐਸ.ਟੀ.ਐਲ.ਐਸ), ਕੰਵਲਪ੍ਰੀਤ ਕੌਰ ਚੀਮਾ, ਨਰਸਿੰਗ ਸਿਸਟਰ, ਸੰਜੀਵ ਕੁਮਾਰ ਫਾਰਮੈਸੀ ਅਫ਼ਸਰ, ਅਮਨਦੀਪ ਕੌਰ, ਐਲ.ਟੀ, ਜਸਵੀਰ ਸਿੰਘ, ਓ.ਐਸ.ਟੀ ਕਾਊਾਸਲਰ, ਪ੍ਰੇਮ ਚੰਦ, ਅਪਥਾਲਮਿਕ ਅਫ਼ਸਰ ਅਤੇ ਹੋਰ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਬੰਗਾਲ, ਅਸਾਮ ਤੇ ਪੁਡੂਚੇਰੀ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਐਡ. ਮਿੱਤਲ <br/> ਅਗਲੀ ਖ਼ਬਰ ਭੱਕੂ ਮਾਜਰਾ ਸਕੂਲ ਦੇ 6 ਵਿਦਿਆਰਥੀਆਂ ਨੇ ਕੌਮਾਂਤਰੀ ਬਾਲ ਲੇਖਕ ਕਾਨਫ਼ਰੰਸ ਵਿਚ ਭਾਗ ਲਿਆ <br/>
Ad Position 24