15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬੰਗਾਲ, ਅਸਾਮ ਤੇ ਪੁਡੂਚੇਰੀ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਐਡ. ਮਿੱਤਲ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਅਨੰਦਪੁਰ ਸਾਹਿਬ, 05 ਮਈ (ਜੇ ਐਸ ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਵਿੱਚ ਮਿਲੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਬਦਲਾਅ ਦੀ ਆਸ ਜਤਾਈ ਜਾ ਰਹੀ ਹੈ | ਇਸ ਸਬੰਧੀ ਭਾਜਪਾ ਦੇ ਸਾਬਕਾ ਜਨਰਲ ਸਕੱਤਰ ਐਡ. ਅਰਵਿੰਦ ਮਿੱਤਲ ਨੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਮਾਰਗ ਦਰਸ਼ਨ ਹੇਠ ਪਾਰਟੀ ਲਗਾਤਾਰ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਜਨਤਾ ਨੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਨਕਾਰਦੇ ਹੋਏ ਵਿਕਾਸ ਦੇ ਰਸਤੇ ਨੂੰ ਚੁਣਿਆ | ਉਨ੍ਹਾਂ ਦੇ ਅਨੁਸਾਰ ''ਸਭ ਕਾ ਸਾਥ, ਸਭ ਕਾ ਵਿਕਾਸ'' ਦੀ ਨੀਤੀ ਨੇ ਲੋਕਾਂ ਦਾ ਭਰੋਸਾ ਜਿੱਤਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਦੀ ਵਾਰੀ ਹੈ, ਜਿੱਥੇ ਡਬਲ ਇੰਜਨ ਦੀ ਸਰਕਾਰ ਰਾਹੀਂ ਰਾਜ ਦੀ ਸਥਿਤੀ ਨੂੰ ਸੁਧਾਰਿਆ ਜਾ ਸਕਦਾ ਹੈ | ਅੰਤ ਵਿੱਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਮੌਕਾ ਦੇਵੇਗੀ ਅਤੇ ਰਾਜ ਵਿੱਚ ਵਿਕਾਸ ਅਤੇ ਸੁਸ਼ਾਸਨ ਦੀ ਨਵੀਂ ਲਹਿਰ ਆਏਗੀ |

Ad Position 22
No active advertisement
ਪਿਛਲੀ ਖ਼ਬਰ ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ <br/>
Ad Position 24