15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 06-05-2026
ਮੋਰਿੰਡਾ, 5 ਅਪ੍ਰੈਲ (ਪਿ੍ਤਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਨਥਮਲਪੁਰ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਕਾਲਰਸ਼ਿਪ ਪ੍ਰੀਖਿਆ ਐਨ.ਐਮ.ਐਮ.ਐਸ ਪਾਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਧਰਮਿੰਦਰ ਸਿੰਘ ਅਤੇ ਨਵਨੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਅੱਜ ਸਕੂਲ ਪੁੱਜਣ 'ਤੇ ਸਮੂਹ ਸਟਾਫ਼ ਵਲੋਂ ਸਵਾਗਤ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਦੀ ਮਿਹਨਤ ਦੇ ਨਾਲ ਨਾਲ ਸਕੂਲ ਅਧਿਆਪਕਾਂ ਦੀ ਅਗਵਾਈ ਅਤੇ ਮਿਹਨਤ ਦਾ ਵੀ ਇਸ ਪਿੱਛੇ ਪੂਰਨ ਯੋਗਦਾਨ ਹੈ | ਉਨ੍ਹਾਂ ਨੇ ਵਿਦਿਆਰਥਣ ਦੇ ਪਰਿਵਾਰ ਅਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਅੱਗੇ ਨੂੰ ਵੀ ਇਸ ਸਕੂਲ ਦੇ ਵਿਦਿਆਰਥੀ ਇਹੋ ਜਿਹੀਆਂ ਪ੍ਰਾਪਤੀਆਂ ਜ਼ਰੂਰ ਕਰਨਗੇ |
ਬਲਾਕ ਰਿਸੋਰਸ ਪਰਸਨ ਅਜੇ ਅਰੋੜਾ ਅਤੇ ਚੰਦਰ ਸ਼ੇਖਰ ਨੇ ਸਕੂਲ ਦੀ ਮਾਣਮੱਤੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਾਬਕਾ ਬੀ ਐਮ ਜਸਬੀਰ ਸਿੰਘ ਸ਼ਾਂਤਪੁਰੀ ਨੇ ਵੀ ਸਕੂਲ ਅਤੇ ਬੱਚੀ ਦੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਨਵਨੀਤ ਕੌਰ, ਪ੍ਰਦੀਪ ਕੌਰ ਅਤੇ ਬਲਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਧੇ ਹੋਏ ਫ਼ਸਲੀ ਕਰਜ਼ਿਆਂ ਦੀ ਲਿਮਿਟ ਲਾਗੂ ਕਰਾਉਣ ਜਮਹੂਰੀ ਕਿਸਾਨ ਸਭਾ ਨੇ ਡੀ.ਆਰ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਬੰਗਾਲ, ਅਸਾਮ ਤੇ ਪੁਡੂਚੇਰੀ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ-ਐਡ. ਮਿੱਤਲ <br/>
Ad Position 24