15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ <br/>

Ad Position 21
No active advertisement
ਅਜੀਤ ਡੈਸਕ 06-05-2026
ਢੇਰ, 5 ਮਈ (ਸ਼ਿਵ ਕੁਮਾਰ ਕਾਲੀਆ)-ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਉਪ ਮੰਡਲ ਭਨੁੱਪਲੀ ਵਿਖੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਝੰਡਾ ਝੜਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਹੁਸਨ ਚੰਦ ਨੇ ਕੀਤੀ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਮਤ੍ਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦਾ 18 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨਾ, ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਦੇਸ ਰਾਜ ਘਈ, ਸੰਜੇ ਕੁਮਾਰ, ਮਨੋਜ ਕੁਮਾਰ, ਸੁਰੇਸ਼ ਕੁਮਾਰ, ਭਾਗ ਸਿੰਘ, ਮਨਜਿੰਦਰ ਕੁਮਾਰ, ਬਲਰਾਮ ਸ਼ਰਮਾ, ਰਾਮ ਪਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਿੰਨ ਰਾਜਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਰੂਪਨਗਰ ਵਿਚ ਪਾਰਟੀ ਵਲੋਂ ਜਸ਼ਨ, ਲੱਡੂ ਵੰਡੇ <br/> ਅਗਲੀ ਖ਼ਬਰ ਵਧੇ ਹੋਏ ਫ਼ਸਲੀ ਕਰਜ਼ਿਆਂ ਦੀ ਲਿਮਿਟ ਲਾਗੂ ਕਰਾਉਣ ਜਮਹੂਰੀ ਕਿਸਾਨ ਸਭਾ ਨੇ ਡੀ.ਆਰ. ਨੂੰ ਦਿੱਤਾ ਮੰਗ ਪੱਤਰ <br/>
Ad Position 24