15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੁਲਿਸ ਚੌਂਕੀ ਕਲਵਾਂ ਦੀ ਟੀਮ ਨੇ ਨਸ਼ੀਲੇ ਪਦਾਰਥ ਸਣੇ ਦੋ ਨੌਜਵਾਨ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 06-05-2026
ਕਾਹਨਪੁਰ ਖੂਹੀ, 5 ਮਈ, (ਗੁਰਬੀਰ ਸਿੰਘ ਵਾਲੀਆ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਮਨਿੰਦਰ ਸਿੰਘ, ਕਪਤਾਨ ਪੁਲਿਸ ਇਨਵੈਸਟੀਗੇਸ਼ਨ ਗੁਰਦੀਪ ਸਿੰਘ ਗੋਸਲ ਅਤੇ ਡੀ.ਐਸ.ਪੀ. ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਮੁਖੀ ਰੋਹਿਤ ਸ਼ਰਮਾ ਦੀ ਅਗਵਾਈ 'ਚ ਹੇਠ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਲਵਾਂ ਪੁਲਿਸ ਚੌਂਕੀ ਦੀ ਟੀਮ ਨੂੰ ਇੱਕ ਹੋਰ ਮਹੱਤਵਪੂਰਨ ਸਫਲਤਾ ਮਿਲੀ ਹੈ | ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਦੇ ਇੰਚਾਰਜ ਐਸ ਆਈ ਧਰਮਪਾਲ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਸੀ | ਇਸ ਦੌਰਾਨ ਜਦੋਂ ਸਾਡੀ ਪੁਲਿਸ ਪਾਰਟੀ ਜਦੋਂ ਕਲਵਾਂ ਮੋੜ ਤੋਂ ਪਿੰਡ ਸਵਾੜਾ ਵੱਲ ਜਾ ਰਹੀ ਸੀ ਤਾਂ ਸ਼ਾਮ ਕਰੀਬ 6:30 ਵਜੇ ਪਿੰਡ ਸਵਾੜਾ ਨੇੜੇ ਕਰੈਸ਼ਰ ਜੋਨ ਕੋਲ ਦੋ ਨੌਜਵਾਨ ਸਾਹਮਣੇ ਤੋਂ ਆਉਂਦੇ ਦਿਖਾਈ ਦਿੱਤੇ | ਪੁਲਿਸ ਵਾਹਨ ਨੂੰ ਦੇਖ ਕੇ ਦੋਵੇਂ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਵਿਚੋਂ ਇੱਕ ਸਰਦਾਰ ਨੌਜਵਾਨ ਨੇ ਆਪਣੀ ਲੋਅਰ ਵਿਚੋਂ ਇੱਕ ਪਾਰਦਰਸ਼ੀ ਪਲਾਸਟਿਕ ਲਿਫ਼ਾਫ਼ਾ ਸੁੱਟ ਦਿੱਤਾ | ਸ਼ੱਕ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਮੋਨੇ ਨੌਜਵਾਨ ਨੇ ਆਪਣੀ ਪਛਾਣ ਬਲਵਿੰਦਰ ਸਿੰਘ ਉਰਫ਼ ਬੁਲੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਭਾਉਵਾਲ ਅਤੇ ਦੂਜੇ ਨੇ ਆਪਣਾ ਨਾਮ ਕਾਕੂ ਰਾਮ ਪੁੱਤਰ ਰਾਮ ਸਿੰਘ ਵਾਸੀ ਪਿੰਡ ਜਟਵਾਹੜ੍ਹ ਦੱਸਿਆ | ਪੁਲਿਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ, ਜਿਸ ਵਿਚੋਂ ਕਰੀਬ 5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਇਸ ਤੋਂ ਬਾਅਦ ਦੋਵੇਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਚੌਂਕੀ ਇੰਚਾਰਜ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਗਲੀ ਜਾਂਚ ਜਾਰੀ ਹੈ | ਪੁਲਿਸ ਨੇ ਇਹ ਵੀ ਕਿਹਾ ਕਿ ਇਲਾਕੇ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਗ਼ੈਰ-ਕਾਨੰੂਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਇਕਾਈ ਵਲੋਂ ਕੋਰਸ ਪਾਸ ਕਰਨ ਵਾਲੀਆਂ ਮਹਿਲਾਵਾਂ ਨੂੰ ਵੰਡੇ ਪ੍ਰਮਾਣ ਪੱਤਰ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਨੰਗਲ ਇਕਾਈ ਦੀ ਹੋਈ ਅਹਿਮ ਮੀਟਿੰਗ <br/>
Ad Position 24