15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮਿਡ-ਡੇਅ ਮੀਲ ਵਰਕਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਕਰੇਗੀ ਰੋਸ ਰੈਲੀ ਤੇ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 06-05-2026
ਸ੍ਰੀ ਅਨੰਦਪੁਰ ਸਾਹਿਬ, 5 ਮਈ (ਕਰਨੈਲ ਸਿੰਘ)-ਮਿਡ ਡੇ ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਰੈਲੀ 'ਤੇ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਹੈ | ਜਥੇਬੰਦੀ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ, ਪਰਵੀਨ ਬਾਲਾ ਤੇ ਸੂਬਾ ਖ਼ਜ਼ਾਨਚੀ ਕਮਲੇਸ਼ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਕਰਕੇ ਮਿਡ ਡੇ ਮੀਲ ਵਰਕਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਰਕਾਰ ਨੇ ਮਿਡ ਡੇ ਮੀਲ ਵਰਕਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ | ਜਦਕਿ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਮਿਡ ਡੇ ਮੀਲ ਵਰਕਰਾਂ ਤੇ ਘੱਟੋ-ਘੱਟ ਉਜਰਤ ਲਾਗੂ ਕਰਨ ਦਾ ਵਾਅਦਾ ਕੀਤਾ ਸੀ | ਉਨ੍ਹਾਂ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਹਾਦਸਾ ਹੋਣ 'ਤੇ ਕੋਈ ਉਚਿੱਤ ਮੁਆਵਜ਼ਾ ਅਤੇ ਨਾ ਹੀ ਕੋਈ ਛੁੱਟੀਆਂ ਸਬੰਧੀ ਪੱਕੇ ਨਿਯਮ ਬਣਾਏ ਗਏ ਹਨ | 25 ਬੱਚਿਆਂ ਪਿੱਛੇ ਇੱਕ ਮਿਡ ਡੇ ਮੀਲ ਵਰਕਰ ਦੀ ਬਹੁਤ ਜਾਇਜ਼ ਮੰਗ ਮੰਨੀ ਨਹੀਂ ਜਾ ਰਹੀ | ਸਿੱਖਿਆ ਮੰਤਰੀ ਨਾਲ ਹੋਈਆਂ ਮੀਟਿੰਗਾਂ 'ਚ ਬਣੀਆਂ ਸਹਿਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਆਗੂਆਂ ਕਿਹਾ ਕਿ ਪੰਜਾਬ 'ਚ ਮਿਡ ਡੇ ਮੀਲ ਵਰਕਰਾਂ ਦੀ ਤਨਖ਼ਾਹ ਸਾਰੇ ਸੂਬਿਆਂ ਤੋਂ ਘੱਟ ਦਿੱਤੀ ਜਾ ਰਹੀ ਹੈ | ਜਦਕਿ ਗੁਆਂਢੀ ਸੂਬੇ ਹਰਿਆਣਾ 'ਚ 7500 ਰੁਪਏ ਤਨਖ਼ਾਹ ਮਿਲ ਰਹੀ ਹੈ | ਮਿਡ ਡੇ ਮੀਲ ਵਰਕਰ ਅੰਤਾਂ ਦੀਆਂ ਗਰਮੀਆਂ ਅਤੇ ਸਰਦੀਆਂ 'ਚ ਛੋਟੇ ਛੋਟੇ ਮਾਸੂਮ ਬੱਚਿਆਂ ਨੂੰ ਖਾਣਾ ਖੁਆਉਂਦੇ ਹਨ | ਕਈ ਵਾਰ ਸਿਲੰਡਰਾਂ ਤੇ ਕੂਕਰ ਦੇ ਫਿੱਟਣ ਨਾਲ ਅਨੇਕਾਂ ਵਾਰ ਹਾਦਸੇ ਹੋ ਜਾਂਦੇ ਹਨ | ਪਰ ਸਰਕਾਰ ਗ਼ਰੀਬ ਮਿਡ ਡੇ ਮੀਲ ਵਰਕਰਾਂ ਦੇ ਪਰਿਵਾਰਾਂ ਦੀ ਕੋਈ ਸਾਰ ਨਹੀਂ ਲੈ ਰਹੀ | ਇਸੇ ਪ੍ਰੇਸ਼ਾਨੀ ਦੇ ਆਲਮ 'ਚ ਦੁਖੀ ਮਿਡ ਡੇ ਮੀਲ ਵਰਕਰ ਸਰਕਾਰ ਦਾ ਪਿੱਟ ਸਿਆਪਾ ਕਰਨ ਤੇ ਮਜਬੂਰ ਹਨ | ਆਗੂਆਂ ਨੇ ਮਿਡ ਡੇ ਮੀਲ ਵਰਕਰਾਂ ਤੇ ਯੂਨੀਅਨ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਜ਼ਾਰਾਂ ਦੀ ਗਿਣਤੀ 'ਚ 9 ਮਈ ਨੂੰ 10 ਸ੍ਰੀ ਅਨੰਦਪੁਰ ਸਾਹਿਬ ਵਿਖੇ ਭਰਵੀਂ ਗਿਣਤੀ 'ਚ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਲਈ ਪਹੁੰਚਣ | ਇਸ ਮੌਕੇ ਹਰਮੇਸ਼ ਕੌਰ, ਮਹਿੰਦਰ ਕੌਰ, ਸ਼ਹਿਨੀਲਾ, ਅਜਮਤ ਕੌਰ ਤੇ ਸਤਿੰਦਰ ਕੌਰ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ 'ਚ ਮਿਲਣਗੀਆਂ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸੰਬੰਧੀ ਸਿਹਤ ਸੇਵਾਵਾਂ-ਸਿਵਲ ਸਰਜਨ <br/> ਅਗਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਇਕਾਈ ਵਲੋਂ ਕੋਰਸ ਪਾਸ ਕਰਨ ਵਾਲੀਆਂ ਮਹਿਲਾਵਾਂ ਨੂੰ ਵੰਡੇ ਪ੍ਰਮਾਣ ਪੱਤਰ <br/>
Ad Position 24