ਸ੍ਰੀ ਅਨੰਦਪੁਰ ਸਾਹਿਬ, 5 ਮਈ (ਜੇ ਐਸ ਨਿੱਕੂਵਾਲ)-ਇੱਥੋਂ ਦੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਵਲੋਂ ਸਕੂਲ ਨੂੰ ਏ.ਸੀ. ਭੇਟ ਕੀਤਾ ਗਿਆ | ਇਸ ਮੌਕੇ ਮਾਪਿਆਂ ਵਲੋਂ ਸਕੂਲ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਿੱਖਿਆ ਕੋਆਰਡੀਨੇਟਰ ਦਿਆ ਸਿੰਘ ਵਲੋਂ ਸ਼ਿਰਕਤ ਕੀਤੀ ਗਈ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ, ਉੱਥੇ ਬੱਚਿਆਂ ਦੇ ਮਾਪਿਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਵੀ ਇਸ ਸ਼ੁੱਭ ਕਾਰਜ ਵਿੱਚ ਆਪਣਾ ਯੋਗਦਾਨ ਜਾਰੀ ਰੱਖਣ | ਉਨ੍ਹਾਂ ਮਾਪਿਆਂ ਵਲੋਂ ਮਿਲਦੇ ਸਹਿਯੋਗ ਨੂੰ ਸਿੱਖਿਆ ਦੇ ਖੇਤਰ ਵਿੱਚ ਅਹਿਮ ਉਪਲੱਬਧੀ ਦੱਸਿਆ ਅਤੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਨੀਰਜ ਕੁਮਾਰ ਵਰਮਾ, ਸਕੂਲ ਮੁਖੀ ਚਰਨਜੀਤ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਕਮਲਜੀਤ ਸਿੰਘ, ਲੈਕਚਰਾਰ ਬਲਕਾਰ ਸਿੰਘ, ਹਰਜੋਤ ਸਿੰਘ, ਅੰਮਿ੍ਤਪਾਲ ਸਿੰਘ, ਆਦਰਸ਼ ਕੁਮਾਰ, ਰਮਾ ਕੁਮਾਰੀ, ਵਰੁਣ ਕੁਮਾਰ, ਰਜਨੀ, ਸੋਨੀਆ, ਸ਼ਰਨਜੀਤ ਕੌਰ, ਗੁਰਪ੍ਰੀਤ ਕੌਰ, ਸੀਮਾ ਰਾਣੀ, ਜਸਵਿੰਦਰ ਕੌਰ, ਰੀਤੂ ਰਾਣੀ, ਮਧੂ ਬਾਲਾ, ਮਮਤਾ ਦੇਵੀ, ਰੀਨਾ ਰਾਣੀ, ਮਨਜੋਤ ਕੌਰ ਆਦਿ ਅਧਿਆਪਕ ਹਾਜ਼ਰ ਸਨ |