21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 07-05-2026
ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪੀ.ਜੀ.ਆਈ. ਲੰਗਰ ਲੋੜਵੰਦ ਸੇਵਾ ਮਿਸ਼ਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਮੁੱਖ ਸੇਵਾਦਾਰ ਚੰਨਣ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਕਈ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਜ਼ਿਕਰਯੋਗ ਹੈ ਕਿ ਮਿਸ਼ਨ ਦੇ ਸੇਵਾਦਾਰ ਪਿਛਲੇ ਲਗਭਗ 8 ਸਾਲਾਂ ਤੋਂ ਹਰ ਮਹੀਨੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਲੰਗਰ ਸੇਵਾ ਭੇਜਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਦੇ ਕੰਮ ਕਰ ਰਹੇ ਹਨ | ਇਸੇ ਤਹਿਤ ਅੱਜ ਸੇਵਾਦਾਰਾਂ ਨੇ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਦੇ ਕੇ ਸਹਾਇਤਾ ਪ੍ਰਦਾਨ ਕੀਤੀ | ਸਮਾਜ ਸੇਵੀ ਮਾ. ਗੁਰਦਿਆਲ ਸਿੰਘ ਸਮੀਰੋਵਾਲ ਵਲੋਂ ਸੰਸਥਾ ਦੀ ਤਰਫ਼ੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ | ਮਿਸ਼ਨ ਦੇ ਮੁੱਖ ਸੇਵਾਦਾਰ ਚੰਨਣ ਸਿੰਘ ਸੈਣੀਮਾਜਰਾ ਨੇ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਨੇਕ ਕੰਮ ਸੰਗਤ ਦੇ ਸਹਿਯੋਗ ਨਾਲ ਜਾਰੀ ਰੱਖੇ ਜਾਣਗੇ | ਇਸ ਮੌਕੇ ਰਾਜੀਵ ਮਾਲੀਆ, ਰੂਬੀ ਭੁੱਲਰ, ਹਰੀ ਫ਼ੌਜੀ, ਭਾਗ ਸਿੰਘ, ਅਸ਼ੋਕ ਕਾਲੜਾ, ਜਰਨੈਲ ਜੱਟਪੁਰ, ਜਸ਼ਨ ਭੱਗਲ, ਬਖ਼ਸ਼ੀ ਰਾਮ, ਦਿਲਪ੍ਰੀਤ, ਸੋਨੂੰ, ਜੈਵੀਰ ਸਿੰਘ, ਰਾਜਵੀਰ ਸਿੰਘ, ਗਿਆਨ ਚੰਦ, ਲਾਲ ਸਿੰਘ, ਅਮਨ ਭੱਲਾ, ਪੰਚ ਭੋਲਾ, ਸਤਪਾਲ, ਬਲਦੇਵ ਰਾਜ, ਪਾਖਰ ਸਿੰਘ, ਕੌਸ਼ਲ ਕੁਮਾਰ ਤੇ ਕਮਲ ਖੇੜੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਲਾ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਤਗਮਾ <br/> ਅਗਲੀ ਖ਼ਬਰ ਟੀਕਾਕਰਨ ਕੈਂਪ ਲਗਾਇਆ <br/>
Ad Position 24