21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ ਨਾਲ ਦੇਸ਼ 'ਚ ਨਵੇਂ ਰਾਜਨੀਤਿਕ ਯੁੱਗ ਦੀ ਸ਼ੁਰੂਆਤ-ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 07-05-2026
ਨੂਰਪੁਰ ਬੇਦੀ, 6 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਪੱਛਮੀ ਬੰਗਾਲ, ਆਸਾਮ ਅਤੇ ਪੁਡੁਚੇਰੀ ਵਿਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਜਿੱਤ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਨਤੀਜੇ ਦੇਸ਼ ਦੇ ਲੋਕਾਂ ਦੇ ਭਰੋਸੇ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਦੀ ਜਿੱਤ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਣਨੀਤਿਕ ਸੋਚ ਅਤੇ ਨਿਤਿਨ ਨਬੀਨ ਦੀ ਅਗਵਾਈ ਹੇਠ ਸੰਗਠਨ ਦੀ ਮਜ਼ਬੂਤ ਕਾਰਗੁਜ਼ਾਰੀ ਨੇ ਇਹ ਇਤਿਹਾਸਕ ਕਾਮਯਾਬੀ ਯਕੀਨੀ ਬਣਾਈ ਹੈ | ਅਸਾਮ ਤੇ ਪੁਡੁਚੇਰੀ ਵਿਚ ਵੀ ਭਾਜਪਾ ਨੂੰ ਮਿਲਿਆ ਸਪਸ਼ਟ ਬਹੁਮਤ ਇਹ ਦਰਸਾਉਂਦਾ ਹੈ ਕਿ ਦੇਸ਼ ਦਾ ਵੋਟਰ ਹੁਣ ਸਥਿਰ ਤੇ ਦਿ੍ੜ੍ਹ ਨੇਤਿ੍ਤਵ ਨੂੰ ਤਰਜੀਹ ਦੇ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਦੇਸ਼ ਦੀ ਬਦਲਦੀ ਰਾਜਨੀਤਿਕ ਸੋਚ ਦਾ ਪ੍ਰਤੀਕ ਹੈ, ਜਿੱਥੇ ਲੋਕ ਹੁਣ ਕੰਮ ਦੇ ਆਧਾਰ 'ਤੇ ਫ਼ੈਸਲੇ ਕਰ ਰਹੇ ਹਨ | ਲਾਲਪੁਰਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਜਿੱਤ ਦੇਸ਼ ਦੇ ਹੋਰ ਰਾਜਾਂ ਲਈ ਵੀ ਪ੍ਰੇਰਣਾ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਡਰ ਤੇ ਅਸਥਿਰਤਾ ਫੈਲਾਅ ਕੇ ਚੋਣਾਂ 'ਚ ਲਾਭ ਲੈਣਾ ਚਾਹੁੰਦੀ ਹੈ ਭਾਜਪਾ-ਭਗਵੰਤ ਮਾਨ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਮੂਹ ਮਿਊਾਸੀਪਲ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ <br/>
Ad Position 24