21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਡਰ ਤੇ ਅਸਥਿਰਤਾ ਫੈਲਾਅ ਕੇ ਚੋਣਾਂ 'ਚ ਲਾਭ ਲੈਣਾ ਚਾਹੁੰਦੀ ਹੈ ਭਾਜਪਾ-ਭਗਵੰਤ ਮਾਨ <br/>

Ad Position 21
No active advertisement
ਅਜੀਤ ਡੈਸਕ 07-05-2026
ਰੂਪਨਗਰ, 6 ਮਈ (ਸਤਨਾਮ ਸਿੰਘ ਸੱਤੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ 'ਚ ਹੋਏ ਹਾਲੀਆ ਬੰਬ ਧਮਾਕੇ ਚੋਣਾਂ ਤੋਂ ਪਹਿਲਾਂ ਡਰ, ਦਹਿਸ਼ਤ ਤੇ ਅਸਥਿਰਤਾ ਦਾ ਮਾਹੌਲ ਬਣਾਉਣ ਸੰਬੰਧੀ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹਨ | ਰੂਪਨਗਰ ਪੁੱਜੀ ਸ਼ੁਕਰਾਨਾ ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮਿ੍ਤਸਰ ਤੇ ਜਲੰਧਰ ਵਿਚ ਹੋਏ ਧਮਾਕਿਆਂ ਰਾਹੀਂ ਭਾਜਪਾ ਪੰਜਾਬ ਵਿੱਚ ਪੱਛਮੀ ਬੰਗਾਲ ਵਾਲੀ ਰਾਜਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਲੋਕਾਂ 'ਚ ਡਰ ਪੈਦਾ ਕਰਕੇ ਚੋਣਾਂ 'ਚ ਲਾਭ ਲਿਆ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਹਮੇਸ਼ਾ ਫ਼ਿਰਕੂ ਤਣਾਅ, ਨਫ਼ਰਤ ਤੇ ਹਿੰਸਾ 'ਤੇ ਆਧਾਰਿਤ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵਾਲੇ ਸੂਬਿਆਂ ਵਿਚ ਭਾਜਪਾ ਵਲੋਂ ਲੋਕਾਂ ਦਾ ਧਰੁਵੀਕਰਨ ਕਰਨ ਲਈ ਅਜਿਹਾ ਮਾਹੌਲ ਜਾਣ-ਬੁੱਝ ਕੇ ਤਿਆਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤਿਕ ਤੌਰ 'ਤੇ ਬਹੁਤ ਸਚੇਤ ਹਨ ਤੇ ਉਹ ਅਜਿਹੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਲੋਕ ਮਿਲ ਕੇ ਹਰ ਉਸ ਤਾਕਤ ਦਾ ਡਟ ਕੇ ਵਿਰੋਧ ਕਰਨਗੇ ਜੋ ਸੂਬੇ ਦੀ ਅਮਨ-ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗੀ | ਉਨ੍ਹਾਂ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦ ਬੇਨਕਾਬ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਤੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਕੀਰਤਪੁਰ ਸਾਹਿਬ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ ਨਾਲ ਦੇਸ਼ 'ਚ ਨਵੇਂ ਰਾਜਨੀਤਿਕ ਯੁੱਗ ਦੀ ਸ਼ੁਰੂਆਤ-ਲਾਲਪੁਰਾ <br/>
Ad Position 24