ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਇਲਾਕੇ ਨਾਲ ਸਬੰਧਿਤ ਉੱਘੇ ਸਮਾਜ ਸੇਵੀ ਤੇ ਪੁਲਿਸ ਮਹਾਸੰਘ ਦੇ ਜਨਰਲ ਸਕੱਤਰ ਡਾ.ਦਵਿੰਦਰ ਬਜਾੜ ਨੇ 2027 ਦੇ ਸ਼ੁਰੂ ਵਿਚ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ | ਉਨ੍ਹਾਂ ਨੇ ਇਹ ਚੋਣ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਲੜਨ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਦਿੰਦਿਆਂ ਡਾ.ਬਜਾੜ ਨੇ ਕਿਹਾ ਕਿ ਉਹ ਇਲਾਕੇ ਵਿਚ ਗੈਰ ਕਾਨੂੰਨੀ ਮਾਈਨਿੰਗ, ਟਿੱਪਰਾਂ ਨਾਲ ਹੋਰ ਰਹੀਆਂ ਮੌਤਾਂ, ਗੈਗਸਟਰਵਾਦ ਤੇ ਲਾਅ ਐਂਡ ਆਰਡਰ ਆਦਿ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਲੜਨਗੇ | ਉਨ੍ਹਾਂ ਕਿਹਾ ਕਿ ਉਹ ਸਮਾਜ ਸੇਵਾ 'ਚ ਕੰਮ ਕਰ ਰਹੇ ਹਨ ਪਰ ਇੱਕ ਵਿਧਾਇਕ ਹੋਣ ਦੇ ਨਾਤੇ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਉਪਰ ਤੱਕ ਉਠਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਵਿਅਕਤੀ ਜਾਂ ਸਮਾਜ ਖ਼ੁਦ ਸੁਰੱਖਿਅਤ ਨਹੀਂ ਉਦੋਂ ਤੱਕ ਬਾਕੀ ਸਮਾਜਕ ਮੱਦੇ ਕਿਸ ਕੰਮ ਦੇ | ਇਸ ਲਈ ਕਾਨੂੰਨ ਤੇ ਵਿਵਸਥਾ ਨੂੰ ਲੀਹ 'ਤੇ ਲਿਆਉਣ ਹੀ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ |