15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਕਰੈਸ਼ਰ ਐਸੋਸੀਏਸ਼ਨ ਦੀ ਅਹਿਮ ਬੈਠਕ

Ad Position 21
No active advertisement
ਅਜੀਤ ਡੈਸਕ 09-05-2026
ਨੂਰਪੁਰ ਬੇਦੀ, 8 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਆਲ ਪੰਜਾਬ ਕਰੈਸ਼ਰ ਐਸੋਸੀਏਸ਼ਨ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਭੱਟੋ ਤੇ ਚੇਅਰਮੈਨ ਡੀ.ਡੀ. ਗੁਪਤਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸੂਬੇ ਭਰ ਤੋਂ ਕਰੈਸ਼ਰ ਉਦਯੋਗ ਨਾਲ ਜੁੜੇ ਨੁਮਾਇੰਦਿਆਂ ਨੇ ਭਾਗ ਲਿਆ ਤੇ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਬੋਲਦੇ ਹੋਏ ਆਗੂਆਂ ਨੇ ਦੱਸਿਆ ਕਿ ਕਰੈਸ਼ਰ ਉਦਯੋਗ ਇਸ ਵੇਲੇ ਕਈ ਪ੍ਰਕਾਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਖ਼ਾਸ ਕਰਕੇ ਮਾਈਨਿੰਗ ਨੀਤੀਆਂ ਵਿਚ ਆ ਰਹੀਆਂ ਤਬਦੀਲੀਆਂ ਤੇ ਵਧ ਰਹੀਆਂ ਲਾਗਤਾਂ ਆਦਿ ਕਾਰਨ ਉਦਯੋਗ ਨੂੰ ਗੰਭੀਰ ਆਰਥਿਕ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੈਂਬਰਾਂ ਨੇ ਕਿਹਾ ਕਿ ਜੇ ਇਹ ਸਮੱਸਿਆਵਾਂ ਜਲਦੀ ਹੱਲ ਨਾ ਕੀਤੀਆਂ ਗਈਆਂ ਤਾਂ ਇਸ ਦਾ ਪ੍ਰਭਾਵ ਨਾ ਸਿਰਫ਼ ਉਦਯੋਗ 'ਤੇ ਪਵੇਗਾ, ਸਗੋਂ ਹਜ਼ਾਰਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋਵੇਗੀ | ਸਭ ਨੇ ਇੱਕਜੁੱਟ ਹੋ ਕੇ ਫ਼ੈਸਲਾ ਕੀਤਾ ਕਿ ਆਪਣੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਤੋਂ ਸਮਾਂ ਲਿਆ ਜਾਵੇਗਾ ਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਜਾਣੂ ਕਰਵਾਇਆ ਜਾਵੇਗਾ | ਮੀਟਿੰਗ ਵਿਚ ਚਮਨ ਲਾਲ ਗਰਗ, ਭਜਨ ਸਿੰਘ, ਸਰਬਜੀਤ ਸਿੰਘ (ਮੋਹਾਲੀ), ਜੋਗਿੰਦਰ ਸਿੰਘ, ਸੌਰਵ ਅਗਰਵਾਲ, ਬਲਬੀਰ ਸਿੰਘ, ਮਲਕੀਤ ਸਿੰਘ ਸੰਧੂ, ਲਕਸ਼ਮਣ ਨਈਅਰ ਸਮੇਤ ਹੋਰ ਕਈ ਪ੍ਰਮੁੱਖ ਮੈਂਬਰ ਵੀ ਹਾਜ਼ਰ ਸਨ | ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਨੇ ਸਭ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ 6 ਮਹੀਨੇ ਤੋਂ ਤਨਖ਼ਾਹਾਂ ਦਾ ਇੰਤਜ਼ਾਰ ਕਰ ਰਹੇ ਹਨ ਮਨਰੇਗਾ ਕਰਮਚਾਰੀ <br/>
Ad Position 24