15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸ਼ੁਕਰਾਨਾ ਯਾਤਰਾ ਸਿਰਫ਼ ਸਿਆਸੀ ਲਾਹੇ ਲਈ ਸ਼ੁਰੂ ਕੀਤੀ ਗਈ-ਭਾਈ ਚਾਵਲਾ

Ad Position 21
No active advertisement
ਅਜੀਤ ਡੈਸਕ 09-05-2026
ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ ਐਸ ਨਿੱਕੂਵਾਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸਿਰਫ਼ ਸਿਆਸੀ ਲਾਹੇ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜੋ ਇਹ ਕਾਨੂੰਨ ਬਣਾਇਆ ਗਿਆ ਹੈ, ਉਸ ਨੂੰ ਆਮ ਲੋਕਾਂ ਨੇ ਸਹੀ ਤਰੀਕੇ ਨਾਲ ਨਹੀਂ ਪੜਿ੍ਹਆ ਕਿਉਂਕਿ ਇਸ ਕਾਨੂੰਨ ਵਿਚ ਬਹੁਤ ਕੁੱਝ ਅਜਿਹਾ ਹੈ ਜਿਸ ਲਈ ਲੋਕ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਵੇਲੇ ਵੀ ਹੁਣ ਡਰਨਗੇ ਕਿਉਂਕਿ ਕਾਨੂੰਨ ਵਿਚ ਬਹੁਤ ਕੁੱਝ ਅਜਿਹਾ ਲਿਖਿਆ ਗਿਆ ਹੈ, ਉਨ੍ਹਾਂ ਕਿਹਾ ਕਿ ਜਿੱਥੇ ਗੁਰੂ ਘਰਾਂ ਦੇ ਗ੍ਰੰਥੀਆਂ ਤੇ ਦੇਖ-ਰੇਖ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਇਸ ਕਾਨੂੰਨ ਦੇ 'ਚ ਰੱਖਿਆ ਗਿਆ ਹੈ ਜਿਸ ਨੂੰ ਲੈ ਕੇ ਸਿੱਖ ਸੰਸਥਾਵਾਂ ਵਿਚ ਕਈ ਤਰ੍ਹਾਂ ਦਾ ਡਰ ਵੀ ਪੈਦਾ ਹੋ ਚੁੱਕਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਹੋਈ <br/>
Ad Position 24