ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ. ਐਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਸ੍ਰੀ ਅਨੰਦਪੁਰ ਸਾਹਿਬ ਦੇ ਐਸ.ਡੀ.ਐਮ. ਰਾਹੀਂ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜਿਆ ਗਿਆ ਜਿਸ ਵਿਚ ਜਨ-ਗਣਨਾ ਦੌਰਾਨ ਜਾਤੀ ਸੂਚਕ ਸ਼ਬਦਾਂ ਨੂੰ ਅੰਕਿਤ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਹਰੀਵਾਲ ਨੇ ਇਸ ਸਟੇਟਮੈਂਟ ਵਿਚ ਸੋਧ ਕਰਨ ਦੇ ਨਾਲ ਨਾਲ ਜਨ-ਗਣਨਾ ਵਿਭਾਗ ਦੇ ਡਾਇਰੈਕਟਰ ਤੇ ਨੋਡਲ ਅਫ਼ਸਰ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਬਜਰੂੜ ਦੇ ਸਾਬਕਾ ਸਰਪੰਚ ਮਨੋਹਰ ਲਾਲ, ਸੁਨੀਲ ਕੁਮਾਰ, ਸਾਬਕਾ ਸਰਪੰਚ ਗੁਰਬਚਨ ਸਿੰਘ ਲੋਧੀਪੁਰ, ਪੰਕਜ ਕੁਮਾਰ, ਪਰਮਜੀਤ ਸਿੰਘ ਬੱਢਲ, ਐਂਡ. ਜਗਦੀਪ ਸਿੰਘ ਬੈਂਸ ਆਦਿ ਹਾਜ਼ਰ ਸਨ |