15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਚਨੌਲੀ ਬਸੀ ਸਕੂਲ ਦੀਆਂ 2 ਵਿਦਿਆਰਥਣਾਂ ਨੇ ਕੀਤੀ ਸਕਾਲਰਸ਼ਿਪ ਪ੍ਰੀਖਿਆ ਪਾਸ <br/>

Ad Position 21
No active advertisement
ਅਜੀਤ ਡੈਸਕ 09-05-2026
ਨੂਰਪੁਰ ਬੇਦੀ, 8 ਮਈ (ਵਿੰਦਰਪਾਲ ਝਾਂਡੀਆਂ)-ਐਸ.ਸੀ.ਈ.ਆਰ.ਟੀ.ਪੰਜਾਬ ਵਲੋਂ ਨੈਸ਼ਨਲ ਮੀਨਜ ਮੈਰਿਟ ਸਕਾਲਰਸ਼ਿਪ ਸਕੀਮ ਤਹਿਤ ਕਰਵਾਈ ਗਈ ਐਨ.ਐਮ.ਐਮ.ਐਸ. ਵਜ਼ੀਫ਼ਾ ਪ੍ਰੀਖਿਆ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਦੀਆਂ 2 ਵਿਦਿਆਰਥਣਾਂ ਨੇ ਪਾਸ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਅੱਜ ਸਕੂਲ ਪੁੱਜੀਆਂ ਦੋਵੇਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਮਹਿਕਪ੍ਰੀਤ ਕੌਰ ਨੂੰ ਪਿ੍ੰਸੀਪਲ ਸ਼ਰਨਜੀਤ ਕੌਰ ਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਬੱਚੇ ਇਹ ਪ੍ਰੀਖਿਆ ਪਾਸ ਕਰ ਲੈਂਦੇ ਹਨ, ਉਨ੍ਹਾਂ ਨੂੰ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਪ੍ਰਤੀ ਮਹੀਨਾ 1000 ਰੁਪਏ ਦੀ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਵਿਦਿਆਰਥਣ ਕੋਮਲਪ੍ਰੀਤ ਕੌਰ ਤੇ ਮਹਿਕਪ੍ਰੀਤ ਕੌਰ ਨੇ 150 ਅੰਕਾਂ 'ਚੋਂ 103 ਅੰਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ | ਇਸ ਯੋਜਨਾ ਨਾਲ ਆਰਥਿਕ ਪੱਖੋਂ ਗ਼ਰੀਬ ਬੱਚੇ ਵਜ਼ੀਫ਼ਾ ਮਿਲਣ ਨਾਲ ਚੰਗੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਉਕਤ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ ਲੈਕਚਰਾਰ ਸ਼ਸ਼ੀ ਬਾਲਾ, ਅਰਵਿੰਦਰ ਕੁਮਾਰ, ਹਰਨੇਕ ਸਿੰਘ, ਬਲਜਿੰਦਰ ਕੌਰ, ਇੰਦਰਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਨਵਦੀਪ ਸਿੰਘ, ਅਮਨ ਕੁਮਾਰ, ਵਿਜੇ ਸ਼ਰਮਾ, ਗੁਰਚਰਨ ਸਿੰਘ, ਤਲਵਿੰਦਰ ਸਿੰਘ ਢੀਂਡਸਾ, ਇੰਦਰਜੀਤ ਸਿੰਘ, ਇੰਦੂ ਸ਼ਰਮਾ, ਦਵਿੰਦਰ ਕੌਰ, ਰੀਚਾ, ਰਮਨਜੀਤ ਕੌਰ, ਕੈਪਟਨ ਹਰਜਿੰਦਰ ਸਿੰਘ, ਤਰਨਜੀਤ ਕੌਰ, ਮੈਡਮ ਸਾਨੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਲੋਂ ਸਤਨਾਮ ਸਿੰਘ ਸੱਤੀ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਮਨੋਹਰ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ <br/>
Ad Position 24