13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸਕੇਲ ਆਫ਼ ਫਾਈਨਾਂਸ 2026-27 ਤੁਰੰਤ ਲਾਗੂ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 09-05-2026
ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਐਮ.ਸੀ.ਐਲ. ਦੇ ਮਸਲੇ ਸਬੰਧੀ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਨੇ ਮੰਗ ਕੀਤੀ ਕਿ ਸਕੇਲ ਆਫ ਫਾਈਨਾਂਸ 2026-27 ਨੂੰ ਤੁਰੰਤ ਲਾਗੂ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕੇ.ਸੀ.ਸੀ. ਸਕੀਮ ਅਧੀਨ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ, ਮੱਖੀ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ ਤੇ ਹੋਰ ਸਹਾਇਕ ਧੰਦਿਆਂ ਨੂੰ ਵੀ ਸਕੇਲ ਆਫ਼ ਫਾਈਨਾਂਸ ਵਿਚ ਸ਼ਾਮਲ ਕੀਤਾ ਗਿਆ ਸੀ, ਜਿਸ ਨਾਲ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਵੱਡਾ ਲਾਭ ਮਿਲਣਾ ਸੀ | ਉਨ੍ਹਾਂ ਕਿਹਾ ਕਿ ਇਸ ਫੈਸਲੇ ਦੀ ਅਖਬਾਰਾਂ ਤੇ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਾਹਨਾ ਹੋਈ ਸੀ ਪਰ 6 ਮਈ 2026 ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਇਸ ਪੱਤਰ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ, ਜਿਸ ਨਾਲ ਕਰਮਚਾਰੀਆਂ ਤੇ ਕਿਸਾਨਾਂ ਵਿਚ ਨਿਰਾਸ਼ਾ ਪੈਦਾ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਸਕੇਲ ਆਫ ਫਾਈਨਾਂਸ 2026-27 ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ | ਇਸ ਮੌਕੇ ਲਖਬੀਰ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ ਸਰਥਲੀ, ਜਪਨੀਤ ਸਿੰਘ, ਭਾਨ ਸਿੰਘ, ਜਸਵਿੰਦਰ ਸਿੰਘ ਸੰਧੂਆਂ, ਹਰਮਨਜੀਤ ਸਿੰਘ ਝੱਲੀਆਂ, ਗੁਰਵੰਤ ਸਿੰਘ, ਹਰਦੀਪ ਸਿੰਘ ਕੋਟ ਅਵਾਣ, ਤੇਜਿੰਦਰ ਸਿੰਘ, ਚੰਨਨ ਸਿੰਘ ਚੰਡੇਸਰ, ਤਰਨਜੀਤ ਸਿੰਘ ਰਲੂਮਾਜਰਾ, ਬਾਦਲ ਸਿੰਘ ਬੱਸੀ, ਹਰਿੰਦਰ ਸਿੰਘ ਟੰਗਰਾਲੀ ਤੇ ਗੁਰਵਿੰਦਰ ਸਿੰਘ ਟਿੱਬਾ ਟੱਪਰੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼ੋ੍ਰਮਣੀ ਕਮੇਟੀ ਵਲੋਂ 6 ਲੱਖ 94 ਹਜ਼ਾਰ ਰੁਪਏ ਦੀ ਗਰਾਂਟ ਜਾਰੀ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵਿਖੇ ਵਿਸ਼ਵ ਥੈਲੇਸੀਮੀਆ ਜਾਗਰੂਕਤਾ ਪ੍ਰੋਗਰਾਮ ਕਰਵ...
Ad Position 24