ਮੋਰਿੰਡਾ, 9 ਮਈ (ਪਿ੍ਤਪਾਲ ਸਿੰਘ)- ਪੰਜਾਬ ਨੈਸ਼ਨਲ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ 10 ਮਈ ਨੂੰ ਮੋਰਿੰਡਾ ਵਿਖੇ ਹੋ ਰਹੀ ਹੈ | ਇਸ ਸਬੰਧੀ ਮੈਂਬਰ ਸਟੇਟ ਕੌਂਸਲ ਨੇ ਦੱਸਿਆ ਕਿ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ 10 ਮਈ ਨੂੰ ਸਵੇਰੇ 10 ਵਜੇ ਧਰਮਸ਼ਾਲਾ ਰਵੀਦਾਸ ਵਾਰਡ ਨੰਬਰ 8 ਨੇੜੇ ਗੁਰਦੁਆਰਾ ਵਿਖੇ ਹੋਵੇਗੀ | ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਬੀਬੀ ਮਨਜੀਤ ਕੌਰ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪਾਰਟੀ ਦੇ ਸਰਪ੍ਰਸਤ ਕੁਲਦੀਪ ਸਿੰਘ ਬੈਦਵਾਨ, ਮੀਤ ਪ੍ਰਧਾਨ ਮਹਿੰਦਰ ਸਿੰਘ ਗੁਰਨਾ, ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਤੇ ਸੂਬਾ ਕੋਆਰਡੀਨੇਟਰ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਕਮੇਟੀਆਂ ਦੇ ਪ੍ਰਧਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੀ ਰਾਜਨੀਤਕ ਅਤੇ ਆਰਥਿਕ ਹਾਲਾਤ ਤੇ ਵਿਸਥਾਰ ਪੂਰਵਕ ਚਰਚਾ ਕੀਤੀ