01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਹਿਕਾਰੀ ਸਭਾਵਾਂ ਦੇ ਨਵੇਂ ਵਧਾਏ ਹੱਦ ਕਰਜੇ ਲਾਗੂ ਕਰਵਾਉਣ ਲਈ ਰੋਸ ਧਰਨਾ 11 ਮਈ ਨੂੰ <br/>

Ad Position 21
No active advertisement
ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ | ਮੀਟਿੰਗ ਦੌਰਾਨ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ 10 ਅਪ੍ਰੈਲ 2026 ਨੂੰ ਪਾਸ ਕੀਤੇ ਸਕੇਲ ਆਫ ਫਾਈਨਾਂਸ (ਹੱਦ ਕਰਜ਼ੇ) ਨੂੰ ਰੱਦ ਕਰਕੇ ਪਿਛਲੇ ਸਾਲ 2025-26 ਵਾਲੇ ਹੱਦ ਕਰਜੇ ਲਾਗੂ ਕਰਨ ਦੇ ਫੈਸਲੇ ਦੀ ਨਿੰਦਾ ਕੀਤੀ ਗਈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਜ਼ਿਆਦਾਤਰ ਕਿਸਾਨ ਖਾਦ, ਬੀਜ, ਡੀਜ਼ਲ, ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਲਈ ਇਨ੍ਹਾਂ ਸਭਾਵਾਂ 'ਤੇ ਨਿਰਭਰ ਕਰਦੇ ਹਨ | ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਦੀ ਗੱਲ ਕਰਦੀ ਹੈ ਜਦਕਿ ਦੂਜੇ ਪਾਸੇ ਚੰਗੇ ਫੈਸਲਿਆਂ ਤੋਂ ਪਿੱਛੇ ਹਟ ਰਹੀ ਹੈ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ | ਆਗੂਆਂ ਨੇ ਦੱਸਿਆ ਕਿ 30 ਅਪ੍ਰੈਲ 2026 ਨੂੰ ਰਜਿਸਟਰਾਰ ਦਫ਼ਤਰ ਵਲੋਂ ਨਵੇਂ ਐਮ.ਸੀ.ਐਲ. ਤਿਆਰ ਕਰਕੇ ਸਹਿਕਾਰੀ ਬੈਂਕਾਂ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਜਿਸ ਤਹਿਤ ਸਕੱਤਰਾਂ ਨੇ ਕਿਸਾਨਾਂ ਤੋਂ ਲੋੜੀਂਦੇ ਕਾਗਜ਼ਾਤ ਲੈ ਕੇ ਕਾਰਵਾਈ ਵੀ ਪੂਰੀ ਕਰ ਦਿੱਤੀ ਸੀ ਪਰ ਹੁਣ ਸਰਕਾਰ ਆਪਣੇ ਫੈਸਲੇ ਤੋਂ ਮੁੱਕਰ ਗਈ ਹੈ | ਇਸ ਦੇ ਰੋਸ ਵਜੋਂ ਭਾ.ਕਿ.ਯੂ. ਕਾਦੀਆਂ ਵਲੋਂ 11 ਮਈ 2026 ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪੰਜਾਬ ਦੇ ਸਾਰੇ ਕੇਂਦਰੀ ਸਹਿਕਾਰੀ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਜ਼ਿਲ੍ਹਾ ਰੂਪਨਗਰ ਵਿਚ ਰੋਪੜ ਕੇਂਦਰੀ ਸਹਿਕਾਰੀ ਬੈਂਕ (ਮੇਨ ਬਰਾਂਚ) ਅੱਗੇ ਰੋਸ ਧਰਨਾ ਦਿੱਤਾ ਜਾਵੇਗਾ | ਜਥੇਬੰਦੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਦੇ ਆਹੁਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ | ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਅਤੇ ਜ਼ਿਲ੍ਹਾ ਸਕੱਤਰ ਇਕਬਾਲ ਸਿੰਘ ਵਲੋਂ ਜਾਰੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ-ਸਿਵਲ ਸਰਜਨ <br/> ਅਗਲੀ ਖ਼ਬਰ ਮਧੂਵਨ ਵਾਟਿਕਾ ਸਕੂਲ ਵਿਖੇ 'ਮਾਂ ਦਿਵਸ' ਧੂਮਧਾਮ ਨਾਲ ਮਨਾਇਆ <br/>
Ad Position 24