01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਕੇ ਹੜਤਾਲ ਖ਼ਤਮ ਕਰਵਾਏ 'ਆਪ' ਸਰਕਾਰ-ਸੰਜੇ ਵਰਮਾ <br/>

Ad Position 21
No active advertisement
ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)- ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਦੇ ਕੱਚੇ ਤੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਕੀਤਾ ਵਾਅਦਾ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਵਲੋਂ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤੇ ਕੇਵਲ ਭਰੋਸਿਆਂ ਨਾਲ ਹੀ ਸਮਾਂ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਰੂਪਨਗਰ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੰਜੇ ਵਰਮਾ ਨੇ ਕਿਹਾ ਕਿ ਆਪਣੇ ਪ੍ਰਧਾਨਗੀ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਦੇ ਹੱਕ ਵਿਚ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਸੀ, ਤਾਂ ਜੋ ਠੇਕਾ ਤੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾ ਸਕੇ ਪਰ ਸਰਕਾਰ ਨੇ ਇਸ ਮਸਲੇ ਵੱਲ ਧਿਆਨ ਨਹੀਂ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ ਮੌਕੇ ਸੇਂਟ ਕਾਰਮਲ ਸਕੂਲ ਰੂਪਨਗਰ 'ਚ ਪਾਕ-ਕਲਾ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ-ਸਿਵਲ ਸਰਜਨ <br/>
Ad Position 24