01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਾਂ ਦਿਵਸ ਮੌਕੇ ਸੇਂਟ ਕਾਰਮਲ ਸਕੂਲ ਰੂਪਨਗਰ 'ਚ ਪਾਕ-ਕਲਾ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਮਾਂ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀਆਂ ਮਾਵਾਂ ਲਈ ''ਅੱਗ ਬਿਨਾਂ ਖਾਣਾ ਬਣਾਉਣU ਦੀ ਦਿਲਚਸਪ ਪ੍ਰਤੀਯੋਗਤਾ ਕਰਵਾਈ ਗਈ | ਇਸ ਮੁਕਾਬਲੇ ਵਿਚ ਮਾਵਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਵੱਖ-ਵੱਖ ਤਰ੍ਹਾਂ ਦੇ ਸਲਾਦ, ਸੈਂਡਵਿਚ, ਮਿੱਠੇ ਪਕਵਾਨ ਅਤੇ ਪੁੰਗਰੀਆਂ ਦਾਲਾਂ ਤੋਂ ਪੌਸ਼ਟਿਕ ਵਿਅੰਜਨ ਤਿਆਰ ਕਰਕੇ ਆਪਣੀ ਪਾਕ-ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਭਿਆਚਾਰਕ ਅਤੇ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਭਾਗੀਦਾਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਪ੍ਰੋਗਰਾਮ ਦਾ ਖ਼ੂਬ ਅਨੰਦ ਮਾਣਿਆ | ਸਕੂਲ ਦੀ ਡਿਵੈਲਪਮੈਂਟ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਾਵਾਂ ਦੇ ਬਿਨਾਂ ਜੀਵਨ ਦੀ ਕਲਪਨਾ ਕਰਨਾ ਵੀ ਮੁਸ਼ਕਲ ਹੈ | ਜੇਤੂ ਰਹੀਆਂ ਮਾਵਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ-ਪਿ੍ੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ | ਅੰਤ ਵਿਚ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਨੇ ਭਾਗ ਲੈਣ ਵਾਲੀਆਂ ਮਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਹਿਲਾਵਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਦੇ ਹਨ | ਪ੍ਰੋਗਰਾਮ ਦੌਰਾਨ ਮਾਵਾਂ ਨੇ ਵੀ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਮੌਕੇ ਉਨ੍ਹਾਂ ਨੂੰ ਆਪਣੀ ਕਲਾ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ 29 ਮਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ਚੜ੍ਹਦੀ ਕਲਾ ਦੇ ਕਲਾਕਾਰ ਫ਼ਿਲਮ ਦੀ ਪ੍ਰਮੋਸ਼ਨ ਲਈ ਸ੍ਰੀ ਚਮਕੌਰ ਸਾਹਿਬ ਪੁ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਕੇ ਹੜਤਾਲ ਖ਼ਤਮ ਕਰਵਾਏ 'ਆਪ' ਸਰਕਾਰ-ਸੰਜੇ ਵਰਮਾ <br/>
Ad Position 24