01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਟੱਡੀ ਸਰਕਲ ਵਲੋਂ ਅਧਿਆਪਕ ਤੇ ਵਲੰਟੀਅਰ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 10-05-2026
ਰੂਪਨਗਰ, 9 ਮਈ (ਯਸ਼ਵੰਤ ਬੱਸੀ)- ਕੌਮਾਂਤਰੀ ਪੱਧਰ ਦੀ ਸਵੈ-ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ ਖੇਤਰ ਵਲੋਂ ਨੈਤਿਕ ਸਿੱਖਿਆ ਪ੍ਰੀਖਿਆ ਤੇ ਅਕਾਦਮਿਕ ਕਾਰਜਾਂ ਵਿਚ ਸਹਿਯੋਗ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਰੋਹ ਦੀ ਆਰੰਭਤਾ ਸਕੂਲੀ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਰਾਹੀਂ ਕੀਤੀ ਗਈ | ਉਪਰੰਤ ਤੇਜਿੰਦਰ ਸਿੰਘ ਖਿਜਰਾਬਾਦੀ ਡਾਇਰੈਕਟਰ, ਸਿੱਖ ਬੁੱਕ ਟਰੱਸਟ ਇੰਟਰਨੈਸ਼ਨਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਜਥੇਬੰਦੀ ਦਾ ਇਤਿਹਾਸ ਤੇ ਸੇਵਾ ਕਾਰਜਾਂ ਬਾਰੇ ਹਾਜ਼ਰੀਨ ਨਾਲ ਸਾਂਝ ਪਾਈ ਗਈ | ਸਮਾਗਮ ਦੌਰਾਨ ਡਾ. ਮਿਹਰਪ੍ਰੀਤ ਸਿੰਘ ਮੈਂਬਰ ਸੁਪਰੀਮ ਕੌਂਸਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਅਧਿਆਪਨ ਵਿਸ਼ੇ ਤੇ ਲਾ-ਜਵਾਬ ਤੇ ਬੇ-ਸ਼ਕੀਮਤੀ ਵਿਚਾਰ ਪੇਸ਼ ਕੀਤੇ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਜਥੇਬੰਦੀ ਨੂੰ ਇਹ ਉਪਰਾਲਾ ਕਰਨ ਲਈ ਵਿਸ਼ੇਸ਼ ਵਧਾਈ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਸੰਸਥਾ ਦੇ ਜ਼ੋਨਲ ਪ੍ਰਧਾਨ ਬਿਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸੰਦੀਪ ਕੌਰ, ਲੈਕਚਰਾਰ ਹਰਪ੍ਰੀਤ ਕੌਰ, ਮਨਦੀਪ ਸਿੰਘ ਜੋਨਲ ਸਕੱਤਰ, ਕੈਪਟਨ ਗੁਰਪ੍ਰੀਤਮ ਸਿੰਘ ਭੁਪਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਜਗਤਾਰ ਸਿੰਘ ਰਾਜਿੰਦਰ ਸਿੰਘ, ਡਾ. ਗੁਰਸੰਤ ਸਿੰਘ, ਸਤਨਾਮ ਸਿੰਘ ਮੋਰਿੰਡਾ ਗੁਰਦੀਪ ਸਿੰਘ, ਪਿ੍ਤਪਾਲ ਸਿੰਘ, ਕਰਨੈਲ ਸਿੰਘ ਗਿਲਕੋ ਵੈਲੀ, ਗੁਰਪਾਲ ਸਿੰਘ ਖਾਬੜਾ, ਅੰਮਿ੍ਤ ਪਾਲ ਸਿੰਘ ਮੈਡਮ ਮਾਇਆ ਦੇਵੀ ਸਮੇਤ ਅਧਿਆਪਕ, ਵਿਦਿਆਰਥੀ ਤੇ ਸੇਵਾ ਕਾਰਜਾਂ 'ਚ ਸਹਿਯੋਗ ਕਰਨ ਵਾਲੇ ਵੀ ਵਲੰਟੀਅਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੱਚੇ ਰੋਡਵੇਜ਼ ਮੁਲਾਜ਼ਮਾਂ ਦੀ ਗਿ੍ਫ਼ਤਾਰੀ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ-ਗੌਰਵ ਰਾਣਾ, ਵੀਰ ਸਿੰਘ <br/> ਅਗਲੀ ਖ਼ਬਰ ਵਾਰਡਾਂ ਦੇ ਰਾਖਵਾਂਕਰਨ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਲਿਸਟ ਨੇ ਕੌਂਸਲ ਚੋਣਾਂ ਲੜਨ ਦੇ ਚਾਹਵਾਨਾਂ ਦੇ ਸੁਪਨੇ ਕੀਤੇ ਚਕਨਾ...
Ad Position 24