01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਨੂਰਪੁਰ ਬੇਦੀ ਸਕੂਲ ਵਿਖੇ ਐਨ.ਸੀ.ਸੀ. ਕੈਡਿਟਾਂ ਦੀ ਹੋਈ ਭਰਤੀ <br/>

Ad Position 21
No active advertisement
ਅਜੀਤ ਡੈਸਕ 10-05-2026
ਨੂਰਪੁਰ ਬੇਦੀ, 9 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਵਿਦਿਆਰਥੀਆਂ ਨੂੰ ਦੇਸ਼ ਤੇ ਸਮਾਜ ਸੇਵਾ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ 'ਚ ਚਲਾਏ ਜਾ ਰਹੇ ਐਨ.ਸੀ.ਸੀ. ਵਿੰਗ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ (ਲੜਕੇ) ਵਿਖੇ ਸਾਲ 2026-28 ਲਈ ਐਨ.ਸੀ.ਸੀ. ਕੈਡਿਟਾਂ ਦੀ ਭਰਤੀ ਕੀਤੀ ਗਈ | ਇਹ ਭਰਤੀ ਪ੍ਰਕਿਰਿਆ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੂਪਨਗਰ ਦੇ ਕਮਾਂਡਿੰਗ ਅਫ਼ਸਰ ਕਰਨਲ ਰਾਜੇਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ | ਪਿ੍ੰ. ਅਨਿਲ ਕੁਮਾਰ ਦੀ ਅਗਵਾਈ ਹੇਠ ਹੋਈ ਭਰਤੀ ਪ੍ਰਕਿਰਿਆ ਸਬੰਧੀ ਸਕੂਲ ਦੇ ਐਨ.ਸੀ.ਸੀ. ਅਫ਼ਸਰ ਰੋਹਿਤ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸੈਸ਼ਨ ਲਈ ਅੱਜ ਸਕੂਲ 'ਚ ਨਵੇਂ ਕੈਡਿਟਾਂ ਦੀ ਚੋਣ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ 'ਚ ਅਨੁਸ਼ਾਸਨ, ਅਗਵਾਈ ਯੋਗਤਾ, ਆਤਮ ਵਿਸ਼ਵਾਸ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ | ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਰੀਰਕ ਸਮਰੱਥਾ, ਅਨੁਸ਼ਾਸਨ ਤੇ ਹੋਰ ਲੋੜੀਂਦੀਆਂ ਯੋਗਤਾਵਾਂ ਦਾ ਖ਼ਾਸ ਧਿਆਨ ਰੱਖਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਨ.ਸੀ.ਸੀ. ਅਫ਼ਸਰ ਸਰਬਜੀਤ ਸਿੰਘ, ਸੀ.ਐਚ.ਐਮ. ਅਰਵਿੰਦ ਕੁਮਾਰ ਤੇ ਹਵਲਦਾਰ ਰੋਬਿਨ ਸਿੰਘ ਨੇ ਭਰਤੀ ਪ੍ਰਕਿਰਿਆ ਦਾ ਸੰਚਾਲਨ ਕੀਤਾ | ਇਸ ਸਿਖਲਾਈ ਪ੍ਰੋਗਰਾਮ ਦੌਰਾਨ ਸਕੂਲ ਦੇ 25 ਐਨ.ਸੀ.ਸੀ. ਕੈਡਿਟਾਂ ਦੀ ਚੋਣ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਜਾਰੀ ਰੱਖੇ: ਅਕਾਲੀ ਆਗੂ <br/> ਅਗਲੀ ਖ਼ਬਰ ਕੱਚੇ ਰੋਡਵੇਜ਼ ਮੁਲਾਜ਼ਮਾਂ ਦੀ ਗਿ੍ਫ਼ਤਾਰੀ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ-ਗੌਰਵ ਰਾਣਾ, ਵੀਰ ਸਿੰਘ <br/>
Ad Position 24