ਸੰਤੋਖਗੜ, 9 ਮਈ (ਧਰਮ ਪਾਲ)- ਅੱਜ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਹੀਰਾ ਥੜਾ ਜ਼ਿਲਾ ਊਨਾ (ਹਿ.ਪ੍ਰ.) ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਰੋਗਨ ਦੀ ਸੇਵਾ ਆਰੰਭ ਹੋਈ | ਇਸ ਮੌਕੇ ਦੀ ਆਰੰਭਤਾ ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਬਾਬਾ ਪ੍ਰੇਮ ਸਿੰਘ ਭੱਲੜੀ ਵਾਲੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਸਾਧ ਸੰਗਤ ਵੀ ਹਾਜ਼ਰ ਹੋਏ | ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਬਾਬਾ ਪ੍ਰੇਮ ਸਿੰਘ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਕੋਈ ਵੀ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ |