02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਪੂਰੀ ਤਰ੍ਹਾਂ ਸਮਰੱਥ-ਵਡਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਸ੍ਰੀ ਅਨੰਦਪੁਰ ਸਾਹਿਬ, 9 ਮਈ (ਜੇ ਐਸ ਨਿੱਕੂਵਾਲ)- 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਜਿਸ ਨਾਲ ਅਸੀਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨੀ ਕਟਹਿਰੇ ਵਿਚ ਖੜ੍ਹਾ ਕਰ ਸਕਦੇ ਹਾਂ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਹੁਣ ਬੇਅਦਬੀ ਕਰਨ ਵਾਲੇ ਦੋਸ਼ੀ ਜੇਲ੍ਹਾਂ ਤੋਂ ਬਾਹਰ ਨਹੀਂ ਆ ਸਕਣਗੇ ਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਤੱਕ ਦੇਣ ਦਾ ਬੰਦੋਬਸਤ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਭਾਈ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਤਲਬ ਕਰਨ ਦੀ ਬਜਾਏ ਸਨਮਾਨਿਤ ਕਰਨਾ ਚਾਹੀਦਾ ਸੀ ਕਿਉਂਕਿ ਜੋ ਕਾਰਜ ਪੰਜਾਬ ਸਰਕਾਰ ਨੇ ਹੁਣ ਕੀਤਾ ਹੈ, ਉਹ ਕਦੇ ਵੀ ਇਤਿਹਾਸ 'ਚ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਮਾੜਾ ਸੀ ਤਾਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਇਸ ਦੀ ਸ਼ਲਾਘਾ ਕਿਉਂ ਕੀਤੀ, ਫਿਰ ਤਾਂ ਉਨ੍ਹਾਂ ਵੀ ਤਲਬ ਕਰਨਾ ਬਣਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨੰਗਲ ਬਲਾਕ 'ਚ ਮਰਦਮਸ਼ੁਮਾਰੀ 2027 ਲਈ ਆਖਰੀ ਬੈਚ ਦੀ ਟਰੇਨਿੰਗ ਸਮਾਪਤ ਅਗਲੀ ਖ਼ਬਰ ਆਰ.ਬੀ.ਯੂ. ਵਿਖੇ ਖੇਤੀਬਾੜੀ ਵਿਗਿਆਨ 'ਚ ਨਵੀਆਂ ਤਕਨੀਕਾਂ ਵਿਸ਼ੇ 'ਤੇ ਕੌਮਾਂਤਰੀ ਕਾਨਫ਼ਰੰਸ <br/>
Ad Position 24