ਪੁਰਖਾਲੀ, 9 ਮਈ (ਅੰਮਿ੍ਤਪਾਲ ਸਿੰਘ ਬੰਟੀ)- ਪਿੰਡ ਭੱਦਲ ਵਿਖੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਗਰਾਊਾਡ ਵਿਚ ਬਣਨ ਵਾਲੇ ਜਿੰਮ ਦੇ ਕਮਰੇ ਦਾ ਨੀਂਹ ਪੱਥਰ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਵਲੋਂ ਰੱਖਿਆ ਗਿਆ | ਇਸ ਮੌਕੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਤੇ ਲੈਂਡ ਮਾਰਗੇਜ ਬੈਂਕ ਰੂਪਨਗਰ ਦੇ ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਇੱਥੇ ਜਿੰਮ ਲਈ ਕਮਰਾ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਪਣੀ ਸਿਹਤ ਬਣਾਉਣ ਲਈ ਆਧੁਨਿਕ ਸਹੂਲਤਾਂ ਮਿਲਣਗੀਆਂ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਤੇ ਸਰਬਜੀਤ ਕੌਰ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਜੈਬ ਸਿੰਘ ਸਰਪੰਚ ਸਰਾੜੀ, ਨੌਨਿਹਾਲ ਸਿੰਘ ਭੱਦਲ, ਹਲਕਾ ਕੋਆਰਡੀਨੇਟਰ ਐਸ.ਸੀ. ਵਿੰਗ ਚਰਨਪ੍ਰੀਤ ਸਿੰਘ ਸੈਂਫਲਪੁਰ, ਹਰਦੇਵ ਸਿੰਘ ਬਿੱਲਾ ਬਬਾਨੀ, ਜਸਪ੍ਰੀਤ ਸਿੰਘ ਸਰਪੰਚ ਸੰਤੋਖਗੜ੍ਹ ਟੱਪਰੀਆਂ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਪੁਰ, ਸੁਖਵਿੰਦਰ ਸਿੰਘ ਸਰਪੰਚ ਪੰਜੋਲਾ, ਬਹਾਦਰ ਸਿੰਘ ਸਰਪੰਚ ਸਿਆਸਤਪੁਰ, ਦੀਪਿੰਦਰ ਸਿੰਘ ਸਰਪੰਚ ਰਾਮਗੜ੍ਹ ਟੱਪਰੀਆਂ, ਮਾ. ਸੁਖਦੇਵ ਸਿੰਘ ਭੱਦਲ, ਪਰਮਿੰਦਰ ਸਿੰਘ ਸਰਪੰਚ ਪੰਜੋਲੀ, ਬਲਵਿੰਦਰ ਸਿੰਘ ਪੰਚ, ਨਰਿੰਦਰ ਸਿੰਘ ਪੰਚ, ਪਰਮਜੀਤ ਕੌਰ ਪੰਚ, ਜਸਵੀਰ ਕੌਰ ਪੰਚ, ਕਮਲਜੀਤ ਕੌਰ ਪੰਚ, ਸੁਰਿੰਦਰ ਸਿੰਘ ਫੌਜੀ, ਗੁਰਪ੍ਰੀਤ ਸਿੰਘ ਭੰਗੂ, ਸੁਰਜੀਤ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ ਮਾਨ, ਕਮਲ ਭੱਦਲ ਆਦਿ ਹਾਜ਼ਰ ਸਨ |