05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਨੰਬਰਦਾਰ ਕਲੋਤਾ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 11-05-2026
ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਨੇੜਲੇ ਪਿੰਡ ਕਲੋਤਾ ਵਿਖੇ ਪਹੁੰਚ ਕੇ ਪਿੰਡ ਦੇ ਸਾਬਕਾ ਸਰਪੰਚ ਤੇ ਨੰਬਰਦਾਰ ਸੰਦੀਪ ਸਿੰਘ ਕਲੋਤਾ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਦਲਜੀਤ ਸਿੰਘ ਭਿੰਡਰ ਵੀ ਮੌਜੂਦ ਰਹੇ | ਸਾਬਕਾ ਕੈਬਨਿਟ ਮੰਤਰੀ ਲੰਗਾਹ ਨੇ ਕਿਹਾ ਕਿ ਕਲੋਤਾ ਪਰਿਵਾਰ ਅਕਾਲੀ ਦਲ ਦਾ ਟਕਸਾਲੀ ਪਰਿਵਾਰ ਰਿਹਾ ਹੈ | ਜਿਨ੍ਹਾਂ ਵਲੋਂ ਪੀੜ੍ਹੀ ਦਰ ਪੀੜ੍ਹੀ ਅਕਾਲੀ ਦਲ ਦੀ ਸੇਵਾ ਕੀਤੀ ਜਾ ਰਹੀ ਹੈ | ਲੰਗਾਹ ਨੇ ਕਿਹਾ ਕਿ ਅਜਿਹੇ ਆਗੂ ਨੂੰ ਘਰੇ ਨਹੀਂ ਬੈਠਣਾ ਚਾਹੀਦਾ | ਸਗੋਂ ਅਕਾਲੀ ਦਲ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 2027 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ 'ਚ ਸਰਕਾਰ ਬਣੇਗੀ | ਇਸ ਤੋਂ ਬਾਅਦ ਉਨ੍ਹਾਂ ਸ. ਕਲੋਤਾ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ 'ਤੇ ਗੱਲ ਕਰਵਾਈ ਗਈ | ਇਸ ਮੌਕੇ ਕੁਲਵੰਤ ਸਿੰਘ, ਰੁਪਿੰਦਰ ਸਿੰਘ, ਕਾਕੂ ਐਲਗਰਾਂ, ਹਰਿੰਦਰ ਸਿੰਘ, ਰਘਵੀਰ ਸਿੰਘ, ਗੁਰਦੀਪ ਸਿੰਘ, ਅੰਮਿ੍ਤਪਾਲ ਸਿੰਘ ਅਗੰਮਪੁਰ, ਗੁਰਜੀਤ ਸਿੰਘ ਬਾਸੋਵਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥਕ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਨੇ ਸਿਰਫ਼ ਸਿਆਸੀ ਲਾਹਾ ਲੈਣ ਦੀ ਕੀਤੀ ਕੋਸ਼ਿਸ਼-ਭਾਈ ਚਾਵਲਾ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ...
Ad Position 24